ਚੰਡੀਗੜ੍ਹ, 22 ਦਸੰਬਰ 2023 – ਕੋਰੋਨਾ ਦੇ ਨਵੇਂ ਵੇਰੀਐਂਟ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਜਿਸ ਦੇ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ਤੋਂ ਬਚਣ ਲਈ ਹਦਾਇਤਾਂ ਦਿੱਤੀਆਂ ਹਨ।
- ਭੀੜ ਵਾਲੇ ਖੇਤਰਾਂ ਵਿੱਚ ਮਾਸਕ ਪਹਿਨਣ ਦੀ ਦਿੱਤੀ ਸਲਾਹ
- ਹਸਪਤਾਲ ਜਾਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਜਾਣ ਵਾਲਿਆਂ ਲਈ ਵੀ ਮਾਸਕ ਪਹਿਨਣਾ ਕੀਤਾ ਲਾਜ਼ਮੀ
- ਬੁਖਾਰ, ਜ਼ੁਕਾਮ ਅਤੇ ਸਾਹ ਲੈਣ ਵਿੱਚ ਤਕਲੀਫ਼ ਵਰਗੇ ਲੱਛਣ ਆਉਣ ‘ਤੇ ਤੁਰੰਤ ਡਾਕਟਰ ਦੀ ਸਲਾਹ ਲੈਣ ਲਈ ਕਿਹਾ
- ਜੇਕਰ ਕੋਈ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ 7 ਦਿਨਾਂ ਲਈ ਆਈਸੋਲੇਟ ਕਰਨ ਲਈ ਕਿਹਾ