ਚੰਡੀਗੜ੍ਹ, 24 ਦਸੰਬਰ 2023 – CM ਭਗਵੰਤ ਮਾਨ ਨੇ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲੈ ਲਿਆ ਹੈ।
ਇਸ ਸੰਬੰਧੀ CM ਭਗਵੰਤ ਮਾਨ ਨੇ ਐਕਸ ‘ਤੇ ਟਵੀਟ ਕਰਦਿਆਂ ਕਿਹਾ ਕਿ, “ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ…..”
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ CM ਭਗਵੰਤ ਮਾਨ ਨੇ ਕਿਹਾ ਸੀ ਕਿ ਮੈਂ ਸੰਗਤਾਂ ਨੂੰ ਅਪੀਲ ਕਰਦਾ ਹਾਂ ਕਿ ਇਸ ਵਾਰ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਮਿੰਟ ਤੱਕ ਇੱਕ ਮਾਤਮੀ ਬਿਗਲ ਵਜਾਇਆ ਜਾਵੇਗਾ…ਉਸ ਵੇਲੇ ਜਿੱਥੇ ਵੀ ਹੋਵੋਗੇ ਖੜ੍ਹੇ ਹੋਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ…”
CM ਭਗਵੰਤ ਮਾਨ ਦੇ ਇਸ ਫੈਸਲੇ ਦਾ ਸ਼੍ਰੋਮਣੀ ਕਮੇਟੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਨੂੰ ਦੇਖਦੇ ਹੋਏ CM ਭਗਵੰਤ ਮਾਨ ਨੇ ਇਸ ਫੈਸਲੇ ਨੂੰ ਵਾਪਿਸ ਲੈ ਲਿਆ ਹੈ।