- ਡੀਸੀ ਨੇ ਜਾਰੀ ਕੀਤੇ ਹੁਕਮ
- ਉਲੰਘਣਾ ਕਰਨ ‘ਤੇ ਹੋਵੇਗੀ ਕਾਰਵਾਈ
ਮੋਹਾਲੀ, 27 ਦਸੰਬਰ 2023 – ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ‘ਚ ਵੀ ਨਵੇਂ ਸਾਲ ‘ਤੇ ਕਲੱਬਾਂ, ਹੋਟਲਾਂ, ਰੈਸਟੋਰੈਂਟਾਂ ਆਦਿ ‘ਚ ਰਾਤ 1 ਵਜੇ ਤੱਕ ਹੀ ਜਸ਼ਨ ਮਨਾਏ ਜਾਣਗੇ। ਡੀਸੀ ਨੇ ਅਮਨ-ਕਾਨੂੰਨ ਦੇ ਮੱਦੇਨਜ਼ਰ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ, ਹੋਟਲ, ਰੈਸਟੋਰੈਂਟ ਆਦਿ ਨੂੰ 31 ਦਸੰਬਰ ਅਤੇ 1 ਜਨਵਰੀ ਦੀ ਦਰਮਿਆਨੀ ਰਾਤ ਨੂੰ 1:00 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਹਨ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀਸੀ ਨੇ ਇਸ ਸਬੰਧੀ ਪੁਲੀਸ ਨੂੰ ਹਦਾਇਤਾਂ ਵੀ ਦਿੱਤੀਆਂ ਹਨ।
ਇਹ ਹੁਕਮ ਡੀਸੀ ਮੁਹਾਲੀ ਵੱਲੋਂ ਧਾਰਾ 144 ਅਧੀਨ ਜ਼ਿਲ੍ਹਾ ਮੈਜਿਸਟਰੇਟ ਦੀਆਂ ਸ਼ਕਤੀਆਂ ਦੀ ਪਾਲਣਾ ਕਰਦਿਆਂ ਜਾਰੀ ਕੀਤੇ ਗਏ ਹਨ। ਅਜਿਹੀ ਸਥਿਤੀ ਵਿੱਚ ਆਈਪੀਸੀ ਦੀ ਧਾਰਾ 144 ਤਹਿਤ ਹੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਨਵੇਂ ਸਾਲ ਦੇ ਜਸ਼ਨਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਪੂਰੇ ਸ਼ਹਿਰ ਵਿੱਚ ਨਾਕਾਬੰਦੀ ਕਰਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਹ ਟੀਮਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਕਾਬੰਦੀ ਕਰਨਗੀਆਂ। ਰਾਤ ਭਰ ਪੁਲੀਸ ਚੌਕੀਆਂ ’ਤੇ ਨਜ਼ਰ ਰੱਖੀ ਜਾਵੇਗੀ। ਇਸ ਵਿੱਚ ਡਰਿੰਕ ਐਂਡ ਡਰਾਈਵ ਦੀ ਵੀ ਵਿਸ਼ੇਸ਼ ਜਾਂਚ ਕੀਤੀ ਜਾਵੇਗੀ।