- ਧੋਖਾਧੜੀ ਦੇ ਨੇ ਕਈ ਮਾਮਲੇ ਦਰਜ
ਮੋਹਾਲੀ, 29 ਦਸੰਬਰ 2023 – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਧੋਖਾਧੜੀ ਦੇ ਕੇਸਾਂ ‘ਚ ਮੋਹਾਲੀ ਦੇ ਸੰਨੀ ਇਨਕਲੇਵ ਦੇ ਮਾਲਕ ਜਰਨੈਲ ਸਿੰਘ ਬਾਜਵਾ ਦੀ 54.16 ਲੱਖ ਰੁਪਏ ਦੀ ਜਾਇਦਾਦ ਅਟੈਚ ਕਰ ਲਈ ਹੈ। ਇਹ ਜਾਇਦਾਦ ਈਡੀ ਨੇ ਅਟੈਚ ਕੀਤੀ ਹੈ। ਇਹ ਕਾਰਵਾਈ ਮੁਹਾਲੀ ਵਿੱਚ ਧੋਖਾਧੜੀ ਦੇ ਕਈ ਕੇਸ ਦਰਜ ਹੋਣ ਤੋਂ ਬਾਅਦ ਕੀਤੀ ਗਈ ਹੈ।
ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ 2002 (ਪੀਐਮਐਲਏ) ਦੇ ਤਹਿਤ ਉਨ੍ਹਾਂ ਦੀ ਜਾਇਦਾਦ ਅਟੈਚ ਕੀਤੀ ਹੈ। ਜਰਨੈਲ ਸਿੰਘ ਬਾਜਵਾ, ਬਾਜਵਾ ਡਿਵੈਲਪਰਜ਼ ਲਿਮਟਿਡ ਦੇ ਮਾਲਕ ਹਨ। ਜਿਸ ਦਾ ਪ੍ਰੋਜੈਕਟ ਖਰੜ, ਮੋਹਾਲੀ ਵਿਖੇ ਸੰਨੀ ਇਨਕਲੇਵ ਦੇ ਨਾਮ ਨਾਲ ਹੈ।
ਜਰਨੈਲ ਸਿੰਘ ਬਾਜਵਾ ‘ਤੇ ਲੋਕਾਂ ਨਾਲ ਧੋਖਾਧੜੀ, ਪਲਾਟ ਦੇ ਨਾਂ ‘ਤੇ ਪੈਸੇ ਲੈਣ ਅਤੇ ਵਾਪਸ ਨਾ ਕਰਨ ਵਰਗੇ ਕਈ ਮਾਮਲੇ ਦਰਜ ਹਨ। ਮੋਹਾਲੀ ਪੁਲੀਸ ਨੇ ਇਹ ਕੇਸ ਦਰਜ ਕਰ ਲਏ ਹਨ। ਬਾਅਦ ਵਿੱਚ ਈਡੀ ਨੇ ਕਾਰਵਾਈ ਕਰਦਿਆਂ ਇਸ ਦੀ ਜਾਂਚ ਕੀਤੀ। ਜਾਂਚ ‘ਚ ਸਾਹਮਣੇ ਆਇਆ ਕਿ ਉਸ ਨੇ ਕਰੀਬ 3.17 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਇਸ ਵਿੱਚ ਭੋਲੇ ਭਾਲੇ ਲੋਕਾਂ ਤੋਂ ਪੈਸੇ ਲੈ ਕੇ ਉਨ੍ਹਾਂ ਨੂੰ ਪਲਾਟ ਨਾ ਦੇਣ ਅਤੇ ਹੋਰ ਲੋਕਾਂ ਨੂੰ ਅਲਾਟ ਕੀਤੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਵਰਗੇ ਮਾਮਲੇ ਸਾਹਮਣੇ ਆਏ ਸਨ।
ਮੁਲਜ਼ਮ ਜਰਨੈਲ ਸਿੰਘ ਬਾਜਵਾ ਨੂੰ ਪੰਜਾਬ ਪੁਲਿਸ ਨੇ ਸਤੰਬਰ ਵਿੱਚ ਧੋਖਾਧੜੀ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ਨੂੰ ਮੋਹਾਲੀ ਪੁਲੀਸ ਦੇ ਐਸ.ਆਈ ਨੇ ਗਾਹਕਾਂ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਉਸ ਦੇ ਨਾਲ ਉਸ ਦੇ ਪੁੱਤਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। 2022 ਵਿੱਚ ਵੀ ਪੁਲਿਸ ਨੇ ਉਸਨੂੰ ਇੱਕ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਪਰ ਕੁਝ ਮਹੀਨਿਆਂ ਬਾਅਦ ਉਸ ਨੂੰ ਜ਼ਮਾਨਤ ਮਿਲ ਗਈ ਅਤੇ ਜੇਲ੍ਹ ਤੋਂ ਬਾਹਰ ਆ ਗਿਆ ਸੀ।