4 ਸਾਲ ਪਹਿਲਾਂ ਦਰਜ ਹੋਏ ਲੁੱਟ ਦੇ ਮਾਮਲੇ ‘ਚ ਫੜੇ ਨੌਜਵਾਨ ਦੀ ਹਿਰਾਸਤ ਵਿੱਚ ਸ਼ੱਕੀ ਹਾਲਾਤਾਂ ‘ਚ ਮੌ+ਤ

  • ਪਰਿਵਾਰਕ ਮੈਂਬਰਾਂ ਦਾ ਦੋਸ਼, ਕੁੱ+ਟਮਾਰ ਕੀਤੀ ਗਈ

ਬਠਿੰਡਾ, 30 ਦਸੰਬਰ 2023 – ਬਠਿੰਡਾ ਦੇ ਕੈਂਟ ਥਾਣੇ ਵਿੱਚ ਚਾਰ ਸਾਲ ਪੁਰਾਣੇ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਨੌਜਵਾਨ ਦੀ ਹਾਲਤ ਅਚਾਨਕ ਨਾਜ਼ੁਕ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਸ ਦੀ ਮੌਤ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕਰਨ ਕਾਰਨ ਹੋਈ ਹੈ।

ਪਰਿਵਾਰਕ ਮੈਂਬਰਾਂ ਨੇ ਮਾਮਲੇ ਦੀ ਜਾਂਚ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੌਰਾਨ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਡੀਐਸਪੀ ਸਿਟੀ 2 ਨੇ ਮਾਮਲੇ ਦੀ ਜਾਂਚ ਦਾ ਭਰੋਸਾ ਦਿੱਤਾ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਦਰਅਸਲ 1 ਨਵੰਬਰ 2019 ਨੂੰ ਕੈਂਟ ਥਾਣਾ ਪੁਲਸ ਨੇ ਪਿੰਡ ਸਿਧਾਣਾ ਦੇ ਰਹਿਣ ਵਾਲੇ 23 ਸਾਲਾ ਮਨਮੋਹਨ ਸਿੰਘ ਖਲੀਫ ਖਿਲਾਫ ਲੁੱਟ ਦਾ ਮਾਮਲਾ ਦਰਜ ਕੀਤਾ ਸੀ, ਜਿਸ ‘ਚ ਉਹ ਫਰਾਰ ਹੋ ਗਿਆ ਸੀ। ਬੀਤੇ ਵੀਰਵਾਰ ਥਾਣਾ ਕੈਂਟ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਦੋਸ਼ੀ ਮਨਮੋਹਨ ਸਿੰਘ ਨੂੰ ਉਸ ਦੇ ਪਿੰਡ ਸਿਧਾਣਾ ਤੋਂ ਗ੍ਰਿਫਤਾਰ ਕੀਤਾ ਸੀ। ਵੀਰਵਾਰ ਸ਼ਾਮ ਨੂੰ ਪੁਲਸ ਹਿਰਾਸਤ ‘ਚ ਉਸ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੀ ਚਾਚੀ ਜਸਵਿੰਦਰ ਕੌਰ ਨੇ ਦੋਸ਼ ਲਾਇਆ ਕਿ ਵੀਰਵਾਰ ਸਵੇਰੇ ਉਸ ਦੇ ਭਤੀਜੇ ਨੂੰ ਕੈਂਟ ਪੁਲੀਸ ਨੇ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਦੁਪਹਿਰ ਬਾਅਦ ਉਹ ਆਪਣੇ ਭਤੀਜੇ ਨੂੰ ਮਿਲਣ ਲਈ ਕੈਂਟ ਥਾਣੇ ਗਈ ਸੀ। ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ ਜਦੋਂ ਉਹ ਵਾਪਸ ਆਈ ਤਾਂ ਭਤੀਜਾ ਮਨਮੋਹਨ ਠੀਕ-ਠਾਕ ਸੀ। ਸ਼ਾਮ ਨੂੰ ਜਦੋਂ ਉਹ ਫਿਰ ਖਾਣਾ ਲੈ ਕੇ ਕੈਂਟ ਥਾਣੇ ਪਹੁੰਚੀ ਤਾਂ ਉਸ ਨੇ ਦੱਸਿਆ ਕਿ ਉਸ ਦਾ ਭਤੀਜਾ ਬਿਮਾਰ ਹੈ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਜਦੋਂ ਉਹ ਉੱਥੇ ਪਹੁੰਚੀ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਚਾਚੀ ਜਸਵਿੰਦਰ ਨੇ ਦੋਸ਼ ਲਾਇਆ ਕਿ ਪੁਲੀਸ ਮੁਲਾਜ਼ਮਾਂ ਨੇ ਭਤੀਜੇ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਭਤੀਜਾ ਤੁਰਨ ਤੋਂ ਅਸਮਰੱਥ ਸੀ। ਇਸ ਦੌਰਾਨ ਡੀਐਸਪੀ ਸਿਟੀ ਦੋ ਨੇ ਦੋਸ਼ਾਂ ਦੀ ਜਾਂਚ ਕਰਕੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੋ ਭਰਾਵਾਂ ਨੇ ਵਿਦੇਸ਼ ਭੇਜਣ ਦਾ ਦਿੱਤਾ ਝਾਂਸਾ ਦੇ ਕੇ ਬਠਿੰਡਾ ਦੇ ਨੌਜਵਾਨ ਨਾਲ ਮਾਰੀ 17.25 ਲੱਖ ਦੀ ਠੱਗੀ, 3 ‘ਤੇ ਪਰਚਾ ਦਰਜ

ਮੁਕਤਸਰ ‘ਚ ਮਾਘੀ ਮੇਲੇ ਦੀਆਂ ਤਿਆਰੀਆਂ ਸ਼ੁਰੂ, ਸ੍ਰੀ ਦਰਬਾਰ ਸਾਹਿਬ ਦੀ ਹੋ ਰਹੀ ਹੈ ਸਜਾਵਟ