- 2 ਅੰਮ੍ਰਿਤ ਭਾਰਤ, 6 ਵੰਦੇ ਭਾਰਤ ਰੇਲ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
- ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਰਹੇ ਮੌਜੂਦ
ਅਯੁੱਧਿਆ, 30 ਦਸੰਬਰ 2023 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਯੁੱਧਿਆ ਦੌਰੇ ‘ਤੇ ਹਨ। ਇੱਥੇ ਪੀਐਮ ਮੋਦੀ ਨੇ 8 ਕਿਲੋਮੀਟਰ ਲੰਬਾ ਰੋਡ ਸ਼ੋਅ ਕੀਤਾ। ਜਿੱਥੇ ਲੋਕਾਂ ਨੇ ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਅਯੁੱਧਿਆ ਸਟੇਸ਼ਨ ਦਾ ਉਦਘਾਟਨ ਕੀਤਾ। ਜਿਸ ਤੋਂ ਬਾਅਦ ਪੀ ਐਮ ਨੇ 6 ਅੰਮ੍ਰਿਤ ਭਾਰਤ, 2 ਵੰਦੇ ਭਾਰਤ ਰੇਲ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਕੁਝ ਸਮੇਂ ਬਾਅਦ ਉਹ ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡੇ ਅਯੁੱਧਿਆ ਧਾਮ ਦਾ ਉਦਘਾਟਨ ਕਰਨਗੇ। ਦੋਵੇਂ ਸਥਾਨਾਂ ਨੂੰ ਰਾਮਕਥਾ ਵਿਸ਼ੇ ‘ਤੇ ਸਜਾਇਆ ਗਿਆ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ 16 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।
ਮੋਦੀ ਤੀਜੀ ਵਾਰ ਰਾਮ ਨਗਰੀ ਆਏ ਹਨ। ਪਹਿਲੀ ਵਾਰ, ਉਸਨੇ 5 ਅਗਸਤ 2020 ਨੂੰ ਰਾਮ ਮੰਦਰ ਭੂਮੀ ਪੂਜਨ ਵਿੱਚ ਹਿੱਸਾ ਲਿਆ। ਇਸ ਤੋਂ ਬਾਅਦ, 23 ਅਕਤੂਬਰ, 2022 ਨੂੰ ਰੌਸ਼ਨੀ ਦੇ ਤਿਉਹਾਰ ਵਿੱਚ ਹਿੱਸਾ ਲਿਆ।