- ਤਿਆਰ ਕੀਤੀਆਂ ਜਾ ਰਹੀਆਂ ਹਨ 9 ਝਾਕੀਆਂ
- ਲੋਕ ਸਭਾ ਚੋਣਾਂ ਤੱਕ ਹਰ ਪਿੰਡ ‘ਚ ਜਾਣਗੀਆਂ
- CM ਭਗਵੰਤ ਮਾਨ ਨੇ ਲਿਆ ਫੈਸਲਾ
ਚੰਡੀਗੜ੍ਹ, 9 ਜਨਵਰੀ 2024 – 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਦਿੱਲੀ ‘ਚ ਹੋਣ ਵਾਲੀ ਪਰੇਡ ‘ਚੋਂ ਰੱਦ ਕੀਤੀਆਂ ਪੰਜਾਬ ਦੀਆਂ ਝਾਂਕੀਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੱਕ ਸੂਬੇ ਦੇ ਹਰ ਪਿੰਡ, ਹਰ ਗਲੀ ਅਤੇ ਮੁਹੱਲੇ ‘ਚ ਜਾਣਗੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਹ ਫੈਸਲਾ ਲਿਆ ਹੈ। ਪਹਿਲੇ ਪੜਾਅ ਵਿੱਚ 9 ਝਾਂਕੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਅਗਲੇ ਪੜਾਅ ਵਿੱਚ ਇਨ੍ਹਾਂ ਦੀ ਗਿਣਤੀ ਵਧਾਈ ਜਾਵੇਗੀ।
ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਦਿਖਾਏ ਜਾਣ ਵਾਲੇ ਝਾਕੀਆਂ ਨੂੰ ਉਸੇ ਅੰਦਾਜ਼ ਵਿੱਚ ਪੰਜਾਬ ਵਿੱਚ ਪਰੇਡ ਕਰਨ ਦੀ ਯੋਜਨਾ ਬਣਾਈ ਹੈ। ਇਨ੍ਹਾਂ ਨੂੰ ਟਰਾਲੀਆਂ ‘ਤੇ ਸਹੀ ਢੰਗ ਨਾਲ ਸਜਾਇਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਨੂੰ ਹਰ ਵਿਧਾਨ ਸਭਾ ਹਲਕੇ ਦੇ ਹਰ ਪਿੰਡ ਵਿੱਚ ਲਿਜਾਇਆ ਜਾਵੇਗਾ। ਝਾਂਕੀ ਹਰੇਕ ਪਿੰਡ ਵਿੱਚ 10 ਤੋਂ 15 ਮਿੰਟ ਲਈ ਰੁਕੇਗੀ।
ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਦੀ ਯੋਜਨਾ ਹੈ ਕਿ ਦਿੱਲੀ ਸਥਿਤ ਪੰਜਾਬ ਭਵਨ ਵਿਖੇ ਝਾਕੀ ਲਗਾਈ ਜਾਵੇਗੀ। ਦਿੱਲੀ ਦੇ ਵਿਧਾਇਕਾਂ ਨੂੰ ਪੰਜਾਬੀ ਇਲਾਕਿਆਂ ਵਿੱਚ ਲਿਜਾਣ ਦੀ ਆਜ਼ਾਦੀ ਹੋਵੇਗੀ। ਪੰਜਾਬ ਸਰਕਾਰ ਵੱਲੋਂ ਪਰੇਡ ਲਈ ਤਿੰਨ ਝਾਕੀਆਂ ਤਿਆਰ ਕੀਤੀਆਂ ਗਈਆਂ। ਇਨ੍ਹਾਂ ਵਿੱਚ ਪੰਜਾਬ ਦੇ ਸ਼ਹੀਦਾਂ ਅਤੇ ਕੁਰਬਾਨੀਆਂ ਦੀ ਗਾਥਾ, ਨਾਰੀ ਸ਼ਕਤੀ ਮਾਈ ਭਾਗੋ ਦੀ ਝਾਂਕੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਸਬੰਧਤ ਝਾਂਕੀਆਂ ਸ਼ਾਮਲ ਹਨ।
ਜਦੋਂ ਕੇਂਦਰ ਸਰਕਾਰ ਵੱਲੋਂ ਝਾਕੀ ਰੱਦ ਕਰ ਦਿੱਤੀ ਗਈ ਸੀ ਅਤੇ ਨਾਲ ਹੀ ਰੱਖਿਆ ਮੰਤਰਾਲੇ ਵੱਲੋਂ ਦਿੱਲੀ ਵਿੱਚ ਹੋਣ ਵਾਲੇ ਭਾਰਤ ਪਰਵ ਵਿੱਚ ਪੰਜਾਬ ਦੀ ਝਾਕੀ ਭੇਜਣ ਦੀ ਗੱਲ ਚੱਲੀ ਸੀ ਤਾਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਪੰਜਾਬ ਦੇ ਝਾਂਕੀ ਨੂੰ ਰਿਜੈਕਟ ਸ਼੍ਰੇਣੀ ਵਿੱਚ ਨਹੀਂ ਭੇਜਣਗੇ। ਇਸ ਦੇ ਨਾਲ ਹੀ ਪੰਜਾਬ ਅਤੇ ਦਿੱਲੀ ‘ਚ ਵੀ ਪੰਜਾਬ ਦੀ ਝਾਂਕੀ ਲੈ ਕੇ ਜਾਵਾਂਗੇ। ਤਾਂ ਜੋ ਪੰਜਾਬ ਦੇ ਅਮੀਰ ਵਿਰਸੇ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ।