- ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ, ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ USA BASED ਕਾਰਟੇਲ ਦਾ ਕੀਤਾ ਪਰਦਾਫਾਸ਼; 1.5 ਕਿਲੋ ਹੈਰੋਇੰਨ, 03 ਲੱਖ ਰੁਪਏ ਡਰੱਗ ਮਨੀ ਸਮੇਤ 01 ਕਾਬੂ।
- ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- ਨਸ਼ਿਆਂ ਦੇ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਏ ਜਾਣਗੇ: ਸੀਪੀ ਗੁਰਪ੍ਰੀਤ ਭੁੱਲਰ
ਅੰਮ੍ਰਿਤਸਰ, 09 ਜਨਵਰੀ 2024 – ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਵੱਲੋਂ 01 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸਦੇ ਕਬਜ਼ੇ ‘ਚੋਂ 1.5 ਕਿਲੋ ਹੈਰੋਇੰਨ ਤੇ 03 ਲੱਖ ਰੁਪਏ ਡਰੱਗ ਮਨੀ ਬਰਾਮਦ ਹੋਈ।
ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਰਾਮਾ ਥਾਣਾ ਬਧਨੀ ਜਿਲ੍ਹਾ ਮੋਗਾ, ਉਮਰ 36 ਸਾਲ, ਵਜੋਂ ਕੀਤੀ ਹੈ। ਇਹ 10ਵੀ ਪਾਸ ਹੈ ਅਤੇ ਕੰਬਾਇਨ ਦਾ ਡਰਾਇਵਰ ਹੈ।
ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-1 ਮਹਿਤਾਬ ਸਿੰਘ, ਏ.ਸੀ.ਪੀ ਸੈਂਟਰਲ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਈ-ਡਵੀਜ਼ਨ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਦੀ ਪੁਲਿਸ ਐਸ.ਆਈ ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਵਿਸ਼ੇਸ਼ ਮੁਹਿੰਮ ਚਲਾ ਕੇ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਸਨੇ ਮੋਚੀ ਬਜ਼ਾਰ ਦੇ ਖੇਤਰ ਤੋਂ ਹੈਰੋਇਨ ਦੀ ਖੇਪ ਕਿਸੇ ਅਣਪਛਾਤੇ ਵਿਅਕਤੀ ਪਾਸੋਂ ਲਈ ਸੀ।
ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਪਤਾ ਲੱਗਾ ਹੈ ਕਿ ਇਸਨੇ ਆਪਣੇ ਹੀ ਪਿੰਡ ਰਾਮਾ ਜਿਲ੍ਹਾ ਮੋਗਾ ਦੇ ਮਨਦੀਪ ਸਿੰਘ (ਹੁਣ ਵਾਸੀ USA) ਦੇ ਕਹਿਣ ਤੇ ਹੈਰੋਇੰਨ ਕਿਸੇ ਅਣਪਛਾਤੇ ਵਿਅਕਤੀ ਕੋਲੋ ਲਈ ਸੀ।
ਸੀ.ਪੀ.ਭੁੱਲਰ ਨੇ ਕਿਹਾ ਕਿ ਬੈਕਵਰਡ ਅਤੇ ਫਾਰਵਰਡ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਜਿਸਤੇ ਮੁਕੱਦਮਾਂ ਨੰਬਰ 02 ਮਿਤੀ 08-01-2023 ਜੁਰਮ 21(ਸੀ),29/61/85 ਐਨ.ਡੀ.ਪੀ.ਐਸ ਐਕਟ ਥਾਣਾ ਈ-ਡਵੀਜ਼ਨ,ਅੰਮ੍ਰਿਤਸਰ ਵਿੱਖੇ ਦਰਜ਼ ਰਜਿਸਟਰ ਕੀਤਾ ਗਿਆ ਹੈ।