ਹੁਸ਼ਿਆਰਪੁਰ ‘ਚ ਸਰਪੰਚ ਕ+ਤਲਕਾਂ+ਡ ਦੇ ਮੁਲਜ਼ਮ ਨੂੰ ਪੁਲਿਸ ਨੇ ਮੁਕਾਬਲੇ ‘ਚ ਗੋਲੀਆਂ ਮਾਰ ਕੇ ਕੀਤਾ ਕਾਬੂ

  • ਮੁਲਜ਼ਮ ਦੀ ਲੱਤ ‘ਚ ਲੱਗੀਆਂ 2 ਗੋ+ਲੀਆਂ
  • ਅੰਮ੍ਰਿਤਸਰ ਰੈਫਰ, ਕਿਹਾ- ਵੀਡੀਓ ਵਾਇਰਲ ਕਰਨ ਤੋਂ ਬਾਅਦ ਕੀਤਾ ਕ+ਤਲ

ਹੁਸ਼ਿਆਰਪੁਰ, 10 ਜਨਵਰੀ 2024 – ਹੁਸ਼ਿਆਰਪੁਰ ਦੇ ਪਿੰਡ ਡਡਿਆਣਾ ਦੇ ਸਰਪੰਚ ਸੰਦੀਪ ਕੁਮਾਰ ਛੀਨਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਅਨੂਪ ਕੁਮਾਰ ਵਿੱਕੀ ਮੰਗਲਵਾਰ ਦੇਰ ਰਾਤ ਪੁਲਿਸ ਮੁਕਾਬਲੇ ਵਿੱਚ ਜ਼ਖ਼ਮੀ ਹੋ ਗਿਆ। ਮੁਲਜ਼ਮ ਵੱਲੋਂ ਗੋਲੀ ਚਲਾਉਣ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਦੀ ਲੱਤ ਵਿੱਚ ਦੋ ਗੋਲੀਆਂ ਲੱਗੀਆਂ। ਮੁਲਜ਼ਮ ਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਸਰਪੰਚ ਦਾ ਕਤਲ ਕਰਨ ਤੋਂ ਬਾਅਦ ਵਿੱਕੀ ਹਰਿਆਣਾ ਵਿੱਚ ਲੁਕਿਆ ਹੋਇਆ ਸੀ। ਮੰਗਲਵਾਰ ਰਾਤ ਕਰੀਬ 11 ਵਜੇ ਜਦੋਂ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਵਿੱਕੀ ਨੂੰ ਘੇਰ ਲਿਆ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ‘ਚ ਵਿੱਕੀ ਜ਼ਖਮੀ ਹੋ ਗਿਆ। ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਮੁਲਜ਼ਮ ਨੇ ਦੱਸਿਆ ਕਿ ਸਰਪੰਚ ਨੇ ਸਾਡੀਆਂ ਵੀਡੀਓਜ਼ ਵਾਇਰਲ ਕੀਤੀਆਂ ਸਨ। ਇਸ ਕਾਰਨ ਉਸ ਦਾ ਕਤਲ ਕਰ ਦਿੱਤਾ ਗਿਆ।

ਪੰਜ ਦਿਨ ਪਹਿਲਾਂ ਸਰਪੰਚ ਛੀਨਾ ਦੀ ਫੈਕਟਰੀ ਅੰਦਰ ਤਿੰਨ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਕ ਦੋਸ਼ੀ ਰੋਹਿਤ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਮੁੱਖ ਮੁਲਜ਼ਮ ਵਿੱਕੀ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਰਿਸ਼ਤੇਦਾਰਾਂ ਨੇ ਅਜੇ ਤੱਕ ਛੀਨਾ ਦਾ ਪੋਸਟਮਾਰਟਮ ਨਹੀਂ ਕਰਵਾਇਆ। ਮੰਗ ਕੀਤੀ ਗਈ ਕਿ ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਸਰਪੰਚ ਛੀਨਾ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਰੰਜਿਸ਼ ਦੇ ਚੱਲਦਿਆਂ ਸਰਪੰਚ ਦਾ ਕਤਲ ਕੀਤਾ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਹਿੱਟ ਐਂਡ ਰਨ’ ਐਕਟ ਅਜੇ ਲਾਗੂ ਨਹੀਂ ਹੋਇਆ, AITMC ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ ਜਾਵੇਗਾ ਫੈਸਲਾ – MHA

ਕ੍ਰਿਕਟ ਮੈਚ ਦੌਰਾਨ ਪਿੱਚ ‘ਤੇ ਬੱਲੇਬਾਜ਼ ਦੀ ਮੌ+ਤ, ਪਿਆ ਦਿਲ ਦਾ ਦੌਰਾ