AGTF ਨੇ ਗੈਂਗਸਟਰ ਕੈਲਾਸ਼ ਖਿਚਨ ਨੂੰ ਕੀਤਾ ਕਾਬੂ, ਹਰਵਿੰਦਰ ਰਿੰਦਾ ਦਾ ਹੈ ਸੰਚਾਲਕ

  • ਅੱਤਵਾਦੀਆਂ ਨੂੰ ਸਪਲਾਈ ਕਰਦਾ ਸੀ ਹ+ਥਿਆਰ
  • ਹੈਪੀ USA ਦੇ ਇਸ਼ਾਰੇ ‘ਤੇ ਅੱਤਵਾਦੀਆਂ ਨੂੰ ਸਪਲਾਈ ਕਰਦਾ ਸੀ ਹ+ਥਿਆਰ

ਚੰਡੀਗੜ੍ਹ, 12 ਜਨਵਰੀ 2024 – ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਸੁਰੱਖਿਆ ਏਜੰਸੀਆਂ ਦੀ ਮਦਦ ਨਾਲ ਪਾਕਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਸਾਥੀ ਅਤੇ ਅਮਰੀਕਾ ਸਥਿਤ ਹਰਪ੍ਰੀਤ ਸਿੰਘ ਹੈਪੀ ਪਾਸੀਆ ਦੇ ਇਸ਼ਾਰੇ ‘ਤੇ ਹਥਿਆਰ ਸਪਲਾਈ ਕਰਨ ਵਾਲੇ ਗੈਂਗਸਟਰ ਕੈਲਾਸ਼ ਖਿਚਨ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਗੈਂਗਸਟਰ ਕੈਲਾਸ਼ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਐਕਸ (ਟਵਿੱਟਰ) ਸਾਂਝੀ ਕੀਤੀ ਹੈ।

ਡੀਜੀਪੀ ਪੰਜਾਬ ਨੇ ਦੱਸਿਆ ਕਿ ਕੈਲਾਸ਼ ਖਿਚਨ ਨੂੰ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਫੜਿਆ ਗਿਆ ਹੈ। ਇਹ ਗੈਂਗਸਟਰ ਕੈਲਾਸ਼ ਪੰਜਾਬ ਦੇ ਨਾਲ-ਨਾਲ ਰਾਜਸਥਾਨ ਵਿੱਚ ਵੀ ਸਰਗਰਮ ਸੀ। ਦੋਵਾਂ ਰਾਜਾਂ ਦੀ ਪੁਲਿਸ ਉਸ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਸੀ। ਉਸ ਦੇ ਖਿਲਾਫ ਜਬਰੀ ਵਸੂਲੀ, ਐਨਡੀਪੀਐਸ ਅਤੇ ਆਰਮਜ਼ ਐਕਟ ਦੇ ਵੀ ਕਈ ਮਾਮਲੇ ਦਰਜ ਹਨ। ਫਿਲਹਾਲ AGTF ਗੈਂਗਸਟਰ ਨੂੰ ਹਿਰਾਸਤ ‘ਚ ਲੈ ਕੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਉਸ ਦੇ ਅਹਿਮ ਫਾਰਵਰਡ ਅਤੇ ਬੈਕਵਰਡ ਲਿੰਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਕੈਲਾਸ਼ ਦੇ ਖਾਲਿਸਤਾਨੀ ਅੱਤਵਾਦੀਆਂ ਨਾਲ ਸਬੰਧ ਵੀ ਸਾਹਮਣੇ ਆ ਰਹੇ ਹਨ। ਰਿੰਦਾ ਅਤੇ ਹੈਪੀ ਪਾਸੀਆ ਦੇ ਨਿਰਦੇਸ਼ਾਂ ‘ਤੇ ਕੈਲਾਸ਼ ਖਿਚਨ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ। ਜਿਸ ਨੂੰ ਅੱਤਵਾਦੀ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਵਰਤ ਸਕਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਮਰਿਆਂ ਰਾਹੀਂ ਤਸਕਰਾਂ ਤੇ ਅਪਰਾਧੀਆਂ ‘ਤੇ ਰੱਖੀ ਜਾਵੇਗੀ ਨਿਗ੍ਹਾ, ਪੁਲਿਸ ਨੇ ਸ਼ੁਰੂ ਕੀਤਾ ਪ੍ਰੋਜੈਕਟ

ਦੇਸ਼ ‘ਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ ‘ਚ ਇਸ ਵਾਰ 13-0 – CM ਮਾਨ