ਤਰਨਤਾਰਨ ‘ਚ ਧੁੰਦ ਕਾਰਨ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਮੌ+ਤ

  • ਇੱਕ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ

ਤਰਨਤਾਰਨ, 12 ਜਨਵਰੀ 2024 – ਤਰਨਤਾਰਨ ‘ਚ ਬੀਤੀ ਰਾਤ ਸੰਘਣੀ ਧੁੰਦ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਕਾਰ ਅਤੇ ਟਰਾਲੇ ਵਿਚਾਲੇ ਹੋਏ ਭਿਆਨਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ ਹੈ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਪਹੁੰਚਾਇਆ। ਟਰੱਕ ਅਤੇ ਟਰਾਲੇ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਸਥਾਨਕ ਲੋਕਾਂ ਨੇ ਦੱਸਿਆ ਕਿ ਚਾਰ ਵਿਅਕਤੀ ਚਿੱਟੇ ਰੰਗ ਦੀ ਸਵਿਫਟ ਕਾਰ ‘ਚ ਨੈਸ਼ਨਲ 54 ‘ਤੇ ਹਰੀਕੇ ਬਾਈਪਾਸ ‘ਤੇ ਜਾ ਰਹੇ ਸਨ। ਇਸ ਦੌਰਾਨ ਇੱਕ ਖਰਾਬ ਟਰਾਲਾ ਸੜਕ ਕਿਨਾਰੇ ਖੜ੍ਹੀ ਸੀ। ਧੁੰਦ ਵਿੱਚ ਵਿਜ਼ੀਬਿਲਟੀ ਘੱਟ ਹੋਣ ਕਾਰਨ ਸਵਿਫਟ ਕਾਰ ਪਿੱਛੇ ਤੋਂ ਖੜ੍ਹੀ ਟਰਾਲੇ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਦੀ ਛੱਤ ਅਤੇ ਇਕ ਪਾਸੇ ਦਾ ਸਾਰਾ ਹਿੱਸਾ ਚਿਪਕ ਗਿਆ। ਕਾਰ ‘ਚ ਬੈਠੇ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਨੂੰ ਤੁਰੰਤ ਕਾਰ ‘ਚੋਂ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ।

ਪੁਲਿਸ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗੁਰੂਹਰਸਹਾਏ ਦਾ ਪਰਿਵਾਰ ਅੰਮ੍ਰਿਤਸਰ ਮੱਥਾ ਟੇਕ ਕੇ ਵਾਪਸ ਘਰ ਜਾ ਰਿਹਾ ਸੀ। ਇਹ ਹਾਦਸਾ ਰਾਤ ਕਰੀਬ 12 ਵਜੇ ਵਾਪਰਿਆ। ਤਿੰਨਾਂ ਦੀ ਪਛਾਣ ਹੋ ਗਈ ਹੈ। ਇਨ੍ਹਾਂ ਵਿੱਚ ਰੌਬਿਨ, ਗੁਰਦੇਵ ਸਿੰਘ ਅਤੇ ਰਾਜਬੀਰ ਸ਼ਾਮਲ ਹਨ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਇੱਕ ਗੰਭੀਰ ਜ਼ਖ਼ਮੀ ਹੈ।

ਕਾਰ ਦੀ ਰਫ਼ਤਾਰ ਅਤੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਟੱਕਰ ਤੋਂ ਬਾਅਦ ਅੱਗੇ ਖੜ੍ਹਾ ਟਰਾਲਾ ਕਰੀਬ 20 ਮੀਟਰ ਤੱਕ ਅੱਗੇ ਵਧ ਗਿਆ ਅਤੇ ਸਾਹਮਣੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ। ਟਰਾਲਾ ਚਾਲਕ ਮੌਕੇ ਤੋਂ ਫਰਾਰ ਹੈ। ਪੁਲੀਸ ਨੇ ਟਰਾਲੇ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਾਰ ‘ਚ ਬੈਠੇ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ ਵੀ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੇਸ਼ ‘ਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ ‘ਚ ਇਸ ਵਾਰ 13-0 – CM ਮਾਨ

ਸੈਂਟਰ ਯੂਨੀਵਰਸਿਟੀ ‘ਚ ਵਿਦਿਆਰਥੀ ਨੇ ਹੋਸਟਲ ਦੇ ਕਮਰੇ ‘ਚ ਫਾ+ਹਾ ਲੈ ਕੀਤੀ ਖੁ+ਦਕੁ+ਸ਼ੀ