- ਨਵੇਂ ਚਿਹਰਿਆਂ ਧਰੁਵ ਜੁਰੇਲ ਅਤੇ ਅਵੇਸ਼ ਖਾਨ ਨੂੰ ਮਿਲੀ ਜਗ੍ਹਾ
- ਟੀਮ ‘ਚ ਮੁਹੰਮਦ ਸ਼ਮੀ ਦਾ ਨਾਂ ਨਹੀਂ
ਨਵੀਂ ਦਿੱਲੀ, 13 ਜਨਵਰੀ 2024 – ਇੰਗਲੈਂਡ ਖਿਲਾਫ 5 ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਦੋ ਮੈਚਾਂ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਬੀਸੀਸੀਆਈ ਨੇ ਸ਼ੁੱਕਰਵਾਰ ਦੇਰ ਰਾਤ ਟੀਮ ਦਾ ਐਲਾਨ ਕੀਤਾ। ਤੇਜ਼ ਗੇਂਦਬਾਜ਼ ਅਵੇਸ਼ ਖਾਨ ਅਤੇ ਧਰੁਵ ਜੁਰੇਲ ਨੂੰ ਟੀਮ ਵਿੱਚ ਵਿਕਟਕੀਪਰ ਵਜੋਂ ਮੌਕਾ ਦਿੱਤਾ ਗਿਆ ਹੈ। ਜਦਕਿ ਮੁਹੰਮਦ ਸ਼ਮੀ ਨੂੰ ਜਗ੍ਹਾ ਨਹੀਂ ਦਿੱਤੀ ਗਈ ਹੈ।
ਭਾਰਤ ਅਤੇ ਇੰਗਲੈਂਡ ਵਿਚਾਲੇ 5 ਟੈਸਟ ਮੈਚਾਂ ਦੀ ਸੀਰੀਜ਼ 25 ਜਨਵਰੀ ਤੋਂ ਸ਼ੁਰੂ ਹੋ ਰਹੀ ਹੈ। ਪਹਿਲਾ ਮੈਚ ਹੈਦਰਾਬਾਦ ‘ਚ ਖੇਡਿਆ ਜਾਵੇਗਾ। ਦੂਜਾ ਮੈਚ 2 ਫਰਵਰੀ ਤੋਂ ਵਿਸ਼ਾਖਾਪਟਨਮ ‘ਚ, ਤੀਜਾ ਟੈਸਟ 15 ਫਰਵਰੀ ਤੋਂ ਰਾਜਕੋਟ ‘ਚ, ਚੌਥਾ ਟੈਸਟ 23 ਫਰਵਰੀ ਤੋਂ ਰਾਂਚੀ ‘ਚ ਅਤੇ 5ਵਾਂ ਟੈਸਟ 7 ਮਾਰਚ ਤੋਂ ਧਰਮਸ਼ਾਲਾ ‘ਚ ਖੇਡਿਆ ਜਾਵੇਗਾ।
ਭਾਰਤੀ ਟੀਮ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇ.ਐੱਲ.ਰਾਹੁਲ (ਵਿਕਟਕੀਪਰ), ਕੇ.ਐਸ. ਭਰਤ (ਵਿਕਟਕੀਪਰ), ਧਰੁਵ ਜੁਰੇਲ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਯਾਸ਼ਵ ਪਟੇਲ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ, ਜਸਪ੍ਰੀਤ ਬੁਮਰਾਹ (ਉਪ-ਕਪਤਾਨ) ਅਤੇ ਅਵੇਸ਼ ਖਾਨ।
ਭਾਰਤ ਨੂੰ ਇੰਗਲੈਂਡ ਖਿਲਾਫ ਡਬਲਯੂ.ਟੀ.ਸੀ. ਦੇ ਲਿਹਾਜ਼ ਨਾਲ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ। 5 ਮੈਚਾਂ ਦੀ ਸੀਰੀਜ਼ ‘ਚ ਇਹ ਮੈਚ ਮੁਕਾਬਲੇ ਟੱਕਰ ਦੇ ਹੋਣਗੇ। ਭਾਰਤ ਅਤੇ ਇੰਗਲੈਂਡ ਵਿਚਾਲੇ ਆਖਰੀ ਟੈਸਟ ਸੀਰੀਜ਼ ਅਗਸਤ 2021 ਦੌਰਾਨ ਇੰਗਲੈਂਡ ‘ਚ ਹੋਈ ਸੀ। 5 ਟੈਸਟਾਂ ਦੀ ਲੜੀ 2-2 ਨਾਲ ਡਰਾਅ ਰਹੀ। ਇਸ ਦੇ ਨਾਲ ਹੀ, ਭਾਰਤ ਵਿੱਚ ਦੋਵਾਂ ਵਿਚਾਲੇ ਆਖਰੀ ਸੀਰੀਜ਼ ਫਰਵਰੀ 2021 ਵਿੱਚ ਹੋਈ ਸੀ, ਇਹ 4 ਟੈਸਟ ਮੈਚਾਂ ਦੀ ਸੀਰੀਜ਼ ਭਾਰਤ ਨੇ 3-1 ਨਾਲ ਜਿੱਤੀ ਸੀ।