ਨਵੀਂ ਦਿੱਲੀ, 16 ਦਸੰਬਰ 2020 – ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦ ‘ਤੇ ਕਿਸਾਨਾਂ ਦੇ ਅੰਦੋਲਨ ਵਿਰੁੱਧ ਸੁਪਰੀਮ ਕੋਰਟ ਵਿੱਚ ਤਿੰਨ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਜਿਨ੍ਹਾਂ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਕੀਤੀ ਜਾਵੇਗੀ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਧਰਨੇ ਪ੍ਰਦਰਸ਼ਨ ਦੇ ਕਾਰਨ ਜਨਤਾ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੀਫ਼ ਜਸਟਿਸ ਐਸ.ਏ. ਬੋਬੜੇ, ਜਸਟਿਸ ਏ ਐਸ ਬੋਪੰਨਾ ਅਤੇ ਜਸਟਿਸ ਵੀ ਰਾਮਸੂਬਰਮਨੀਅਮ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ।
ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 20 ਦਿਨਾਂ ਤੋਂ ਵੀ ਜ਼ਿਆਦਾ ਦਾ ਸਮਾਂ ਹੋ ਗਿਆ ਹੈ। ਬੁੱਧਵਾਰ ਸਵੇਰੇ ਫਿਰ ਤੋਂ ਦਿੱਲੀ ਨੋਇਡਾ ਬਾਰਡਰ ਕਿਸਾਨਾਂ ਵੱਲੋਂ ਬੰਦ ਕਰ ਦਿੱਤਾ ਗਿਆ ਹੈ। ਕੁੱਝ ਦਿਨ ਪਹਿਲਾਂ ਨੋਇਡਾ ਬਾਰਡਰ ਨੂੰ ਖੋਲ੍ਹ ਦਿੱਤਾ ਗਿਆ ਸੀ ਪਰ ਹੁਣ ਇੱਕ ਦੂਜੇ ਸੰਗਠਨ ਵੱਲੋਂ ਇਹ ਮੋਰਚਾ ਸੰਭਾਲ ਲਿਆ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਨੇ ਖੇਤੀ ਕਾਨੂੰਨਾਂ ‘ਚ ਸਰਕਾਰ ਦੇ ਸੋਧ ਕਰਨ ਦੇ ਪ੍ਰਸਤਾਵ ਕਰਨ ਨੂੰ ਰੱਦ ਕਰ ਦਿੱਤਾ ਹੈ ਅਤੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।