ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਰਣਜੀਤ ਸਾਗਰ ਡੈਮ ਦੀ ਝੀਲ ‘ਤੇ ਪਹੁੰਚੇ ਹਜ਼ਾਰਾਂ ਪਰਵਾਸੀ ਪੰਛੀ

  • ਪਿਛਲੇ ਸਾਲ ਨਾਲੋਂ ਇਸ ਸਾਲ 4 ਗੁਣਾ ਵੱਧ ਪਰਵਾਸੀ ਪੰਛੀ ਆਏ
  • ਜੰਗਲੀ ਜੀਵ ਵਿਭਾਗ ਵੱਲੋਂ ਇਨ੍ਹਾਂ ਪੰਛੀਆਂ ਦਾ ਸਰਵੇ ਕੀਤਾ ਜਾ ਰਿਹਾ
  • ਹੁਣ ਤੱਕ ਸਾਈਬੇਰੀਅਨ ਪੰਛੀ ਪਹੁੰਚ ਚੁੱਕੇ ਹਨ 5 ਹਜ਼ਾਰ ਤੋਂ ਵੱਧ

ਪਠਾਨਕੋਟ, 16 ਜਨਵਰੀ 2024: ਮੌਸਮ ਵਿੱਚ ਬਦਲਾਅ ਦੇ ਨਾਲ ਕਈ ਪ੍ਰਵਾਸੀ ਪੰਛੀ ਆਪਣੇ ਦੇਸ਼ ਛੱਡ ਕੇ ਭਾਰਤ ਦੇ ਕਈ ਇਲਾਕਿਆਂ ਵਿੱਚ ਚਲੇ ਜਾਂਦੇ ਹਨ।ਅਜਿਹਾ ਹੀ ਇੱਕ ਸਥਾਨ ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੀ ਝੀਲ ਹੈ, ਜਿੱਥੇ ਪਰਵਾਸੀ ਪੰਛੀ ਪਹੁੰਚ ਰਹੇ ਹਨ। ਜੰਗਲੀ ਜੀਵ ਵਿਭਾਗ ਵੱਲੋਂ ਇਸ ਪਾਸੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਾਰੇ ਪਰਵਾਸੀ ਪੰਛੀਆਂ ਦੀ ਗਿਣਤੀ ਅਤੇ ਨਿਗਰਾਨੀ ਜੰਗਲੀ ਜੀਵ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ।ਪਿਛਲੇ ਸਾਲ ਨਾਲੋਂ ਇਸ ਸਾਲ ਰਣਜੀਤ ਸਾਗਰ ਡੈਮ ਦੀ ਝੀਲ ਵਿੱਚ 4 ਗੁਣਾ ਵੱਧ ਪ੍ਰਵਾਸੀ ਪੰਛੀ ਪਹੁੰਚੇ ਹਨ ਪਰ ਵੱਖ-ਵੱਖ ਕਿਸਮ ਦੇ ਪੰਛੀ ਝੀਲ ਵਿਚ ਆਪਣੇ ਭੋਜਨ ਦੀ ਭਾਲ ਕਰ ਰਹੇ ਹਨ ਕਿਉਂਕਿ ਇਸ ਵਾਰ ਮੌਸਮ ਪੂਰੀ ਤਰ੍ਹਾਂ ਅਨੁਕੂਲ ਹੋਣ ਕਾਰਨ ਸਾਈਬੇਰੀਅਨ ਪੰਛੀਆਂ ਦੀ ਗਿਣਤੀ ਜ਼ਿਆਦਾ ਹੈ।ਇਹ ਪੰਛੀ ਸਾਇਬੇਰੀਆ, ਰੂਸ ਅਤੇ ਯੂਕਰੇਨ ਆਦਿ ਦੇਸ਼ਾਂ ਤੋਂ ਭਾਰਤ ਆ ਕੇ ਕਈ ਹਜ਼ਾਰ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਪਠਾਨਕੋਟ ਪਹੁੰਚ ਚੁੱਕੇ ਹਨ |

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਫ.ਓ ਵਾਈਲਡ ਲਾਈਫ ਪਰਮਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਸਾਲਾਂ ਦੇ ਮੁਕਾਬਲੇ ਇਸ ਸਾਲ ਪ੍ਰਵਾਸੀ ਪੰਛੀਆਂ ਦੀ ਗਿਣਤੀ ਵੱਧ ਹੈ।ਰਣਜੀਤ ਸਾਗਰ ਡੈਮ ਦੀ ਝੀਲ ਵਿੱਚ ਇਸ ਸਾਲ 5000 ਦੇ ਕਰੀਬ ਪ੍ਰਵਾਸੀ ਪੰਛੀ ਦੇਖੇ ਗਏ ਹਨ। ਪਿਛਲੇ ਸਾਲਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਹੈ, ਜਿਸ ਦੇ ਪਿੱਛੇ ਕਾਰਨ ਇਹ ਹੈ ਕਿ ਇਸ ਵਾਰ ਮੌਸਮ ਉਨ੍ਹਾਂ ਲਈ ਅਨੁਕੂਲ ਹੈ, ਜਿਸ ਕਾਰਨ ਗਿਣਤੀ ਵੱਦੀ ਹੈ ਅਤੇ ਜੰਗਲੀ ਜੀਵ ਵਿਭਾਗ ਵੀ ਇਸ ਵੱਲ ਵਿਸ਼ੇਸ਼ ਧਿਆਨ ਦੇ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿਹਤ ਵਿਭਾਗ ਵੱਲੋਂ ਠੰਡ ਤੋਂ ਬਚਾਅ ਸਬੰਧੀ ਐਡਵਾਈਜਰੀ ਜਾਰੀ

ਵਿਸ਼ੇਸ਼ ਕੈਂਪਾਂ ‘ਚ ਲੰਬਿਤ ਪਏ ਇੰਤਕਾਲਾਂ ਦੇ 50796 ਮਾਮਲੇ ਨਿਪਟਾਏ: ਜਿੰਪਾ