- ਤੇ+ਜ਼ਧਾਰ ਹ+ਥਿਆਰਾਂ ਨਾਲ ਗਲੇ ਅਤੇ ਚਿਹਰੇ ‘ਤੇ ਕੀਤੇ ਵਾਰ
- ਨਾਲੇ ਕੋਲ ਮਿਲੀ ਲਾ+ਸ਼
ਜਲੰਧਰ, 17 ਜਨਵਰੀ 2024 – ਬੁੱਧਵਾਰ ਸਵੇਰੇ ਜਲੰਧਰ ਦੇ ਲੈਦਰ ਕੰਪਲੈਕਸ ਨੇੜੇ ਇਕ ਨੌਜਵਾਨ ਦੀ ਲਾਸ਼ ਪਈ ਮਿਲੀ। ਮ੍ਰਿਤਕ ਦੀ ਪਛਾਣ ਅੰਕੁਲ ਕੁਮਾਰ (17) ਵਾਸੀ ਰਾਜ ਨਗਰ (ਕਬੱਡੀ ਵਾਲੀ ਗਲੀ) ਵਜੋਂ ਹੋਈ ਹੈ। ਉਸ ਦੇ ਗਰਦਨ ‘ਤੇ ਕਿਸੇ ਤਿੱਖੀ ਚੀਜ਼ ਨਾਲ ਹਮਲਾ ਕੀਤਾ ਗਿਆ ਹੈ। ਸੂਚਨਾ ਮਿਲਦੇ ਹੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਪੁਲੀਸ ਨੇ ਇਸ ਮਾਮਲੇ ਵਿੱਚ ਕਤਲ ਦਾ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸਵੇਰੇ 9.15 ਵਜੇ ਦੇ ਕਰੀਬ ਇੱਕ ਰਾਹਗੀਰ ਨੇ ਲੈਦਰ ਕੰਪਲੈਕਸ ਦੇ ਗੰਦੇ ਨਾਲੇ ਕੋਲ ਇੱਕ ਲਾਸ਼ ਪਈ ਦੇਖੀ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਪੁਲਿਸ ਨੂੰ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਬਹੁਤ ਸਾਰਾ ਖੂਨ ਖਿੱਲਰਿਆ ਹੋਇਆ ਮਿਲਿਆ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲਿਸ ਇਸ ਮਾਮਲੇ ‘ਚ ਪ੍ਰੇਮ ਕੋਣ ਦੀ ਜਾਂਚ ਕਰ ਰਹੀ ਹੈ। ਅੰਕੁਲ ਪਰਿਵਾਰ ਦਾ ਇਕਲੌਤਾ ਪੁੱਤਰ ਸੀ।
ਥਾਣਾ ਬਸਤੀ ਬਾਵਾ ਖੇਲ ਦੇ ਐੱਸਐੱਚਓ ਰਾਜੇਸ਼ ਕੁਮਾਰ ਠਾਕੁਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਨੌਜਵਾਨ ਦੀ ਲਾਸ਼ ਨੂੰ ਕਤਲ ਕਰਕੇ ਉੱਥੇ ਸੁੱਟ ਦਿੱਤਾ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰ ਲਏ ਹਨ। ਜਿਸ ਦੇ ਆਧਾਰ ‘ਤੇ ਪੁਲਿਸ ਕਤਲ ਦਾ ਮਾਮਲਾ ਦਰਜ ਕਰਨ ਜਾ ਰਹੀ ਹੈ।
ਐਸਐਚਓ ਰਾਜੇਸ਼ ਠਾਕੁਰ ਨੇ ਦੱਸਿਆ ਕਿ ਅੰਕੁਲ ਮੰਗਲਵਾਰ ਸ਼ਾਮ ਕਰੀਬ 7 ਵਜੇ ਘਰੋਂ ਨਿਕਲਿਆ ਸੀ। ਜਿਸ ਤੋਂ ਬਾਅਦ ਉਸ ਦਾ ਕੋਈ ਸੁਰਾਗ ਨਹੀਂ ਲੱਗਾ। ਸਵੇਰੇ ਕਰੀਬ 9 ਵਜੇ ਪੁਲਿਸ ਨੂੰ ਸੂਚਨਾ ਮਿਲੀ ਕਿ ਉਕਤ ਨੌਜਵਾਨ ਦੀ ਲਾਸ਼ ਉਥੇ ਪਈ ਹੈ। ਅੰਕੁਲ ਇੱਕ ਪਰਵਾਸੀ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਹ ਆਪਣੇ ਪਰਿਵਾਰ ਨਾਲ ਜਲੰਧਰ ਦੀ ਨੀਵੀਆ ਫੈਕਟਰੀ ਕੋਲ ਰਹਿੰਦਾ ਸੀ।
ਮ੍ਰਿਤਕ ਅੰਕੁਲ ਦੀ ਮਾਂ ਵਿਨੀਤ ਵਾਸੀ ਹਰਦੋਈ, ਉੱਤਰ ਪ੍ਰਦੇਸ਼ ਨੇ ਦੱਸਿਆ- ਅੰਕੁਲ ਦੀ ਬਿਹਾਰ ਦੀ ਰਹਿਣ ਵਾਲੀ ਇਕ ਲੜਕੀ ਨਾਲ ਦੋਸਤੀ ਸੀ। ਬੁੱਧਵਾਰ ਸਵੇਰੇ ਕਰੀਬ ਸੱਤ ਵਜੇ ਉਕਤ ਲੜਕੀ ਦਾ ਛੋਟਾ ਭਰਾ ਉਨ੍ਹਾਂ ਦੇ ਘਰ ਆਇਆ। ਜਿਸ ਨੇ ਅੰਕੁਲ ਬਾਰੇ ਪੁੱਛਿਆ। ਪਰ ਉਹ ਘਰ ਨਹੀਂ ਸੀ। ਜਿਸ ਤੋਂ ਬਾਅਦ ਉਹ ਚਲਾ ਗਿਆ। ਪਰਿਵਾਰ ਨੇ ਕਿਹਾ- ਅੰਕੁਲ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਦੱਸ ਦਈਏ ਕਿ ਜਦੋਂ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ ਤਾਂ ਘਟਨਾ ਵਾਲੀ ਥਾਂ ‘ਤੇ ਪਰਿਵਾਰ ਵਾਲਿਆਂ ਨੇ ਕਾਫੀ ਹੰਗਾਮਾ ਕੀਤਾ।
ਦੱਸ ਦੇਈਏ ਕਿ ਜਿਸ ਥਾਂ ਤੋਂ ਅੰਕੁਲ ਦੀ ਲਾਸ਼ ਮਿਲੀ ਹੈ, ਉਹ ਬਹੁਤ ਹੀ ਸੁੰਨਸਾਨ ਇਲਾਕਾ ਹੈ। ਜਿੱਥੇ ਕੋਈ ਬਹੁਤਾ ਆਉਂਦਾ-ਜਾਂਦਾ ਨਹੀਂ ਹੈ। ਨੇੜੇ ਕੋਈ ਸੀਸੀਟੀਵੀ ਨਹੀਂ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਸੀਆਈਏ ਸਟਾਫ਼ ਦੀ ਟੀਮ ਵੀ ਜਾਂਚ ਲਈ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ ਸੀ। ਪੁਲਿਸ ਨੇ ਸੀਸੀਟੀਵੀ ਚੈਕਿੰਗ ਦਾ ਦਾਇਰਾ ਵਧਾ ਦਿੱਤਾ ਹੈ। ਤਾਂ ਜੋ ਪਤਾ ਲੱਗ ਸਕੇ ਕਿ ਉਕਤ ਰੂਟ ‘ਤੇ ਕਿਹੜੇ ਕਿਹੜੇ ਵਿਅਕਤੀ ਸਫਰ ਕਰ ਰਹੇ ਸਨ।