ਸਿਹਤ ਵਿਭਾਗ ਨੇ ਠੰਢ ਤੋਂ ਬਚਾਅ ਲਈ ਬਜ਼ੁਰਗਾਂ ਅਤੇ ਦਿਲ ਦੇ ਰੋਗੀਆਂ ਨੂੰ ਸਵੇਰੇ-ਸ਼ਾਮ ਸੈਰ ਤੋਂ ਪ੍ਰਹੇਜ ਕਰਨ ਦੀ ਦਿੱਤੀ ਸਲਾਹ

ਨਵਾਂਸ਼ਹਿਰ 17 ਜਨਵਰੀ 2024 – ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ ਐੱਚ ਸੀ ਮਜੁੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਠੰਢ ਤੋਂ ਬਚਾਅ ਲਈ ਸਿਹਤ ਸਿੱਖਿਆ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਜਲੀ ਸਿੰਘ ਨੇ ਮੰਗਲਵਾਰ ਨੂੰ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਦੇ ਮੈਡੀਕਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁੜ ਹਦਾਇਤਾਂ ਜਾਰੀ ਕਰਦੇ ਹੋਏ ਠੰਡ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ ਢੁੱਕਵੇਂ ਇੰਤਜ਼ਾਮ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੀ ਲੋੜ ‘ਤੇ ਜੋਰ ਦਿੱਤਾ।

ਸੀਨੀਅਰ ਮੈਡੀਕਲ ਅਫਸਰ ਡਾ ਗੀਤਾਜਲੀ ਸਿੰਘ ਨੇ ਦੱਸਿਆ ਕਿ ਇਸ ਸਾਲ ਪਹਿਲੀ ਵਾਰ ਜ਼ਿਲ੍ਹੇ ਦਾ ਘੱਟੋ-ਘੱਟ ਤਾਪਮਾਨ ਜ਼ੀਰੋ ਡਿਗਰੀ ਦਰਜ ਕੀਤਾ ਗਿਆ। ਜ਼ਿਲ੍ਹੇ ਦੇ ਤਾਪਮਾਨ ‘ਚ ਨਿਰੰਤਰ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਠੰਢ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀਆਂ ਤੇ ਫਲੂ ਆਦਿ ਤੋਂ ਬਚਣ ਲਈ ਘਰਾਂ ਦੇ ਅੰਦਰ ਰਹਿਣ ਨੂੰ ਹੀ ਤਰਜੀਹ ਦਿੱਤੀ ਜਾਵੇ। ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਚੰਗੀ ਤਰਾਂ ਬੰਦ ਰੱਖੇ ਜਾਣ ਤਾਂ ਜੋ ਠੰਢੀ ਹਵਾ ਅੰਦਰ ਨਾ ਆ ਸਕੇ।

ਉਨ੍ਹਾ ਕਿਹਾ ਕਿ ਸ਼ੀਤ ਲਹਿਰ ਦੇ ਗੰਭੀਰ ਸੰਪਰਕ ਨਾਲ ਹਾਈਪੋਥਰਮੀਆ ਹੋ ਸਕਦਾ ਹੈ, ਸਰੀਰਕ ਤਾਪਮਾਨ ਦੀ ਕਮੀ ਨਾਲ ਬੋਲਣ ਵਿੱਚ ਕੰਬਣੀ, ਨੀਂਦ ਆਉਣਾ, ਮਾਸਪੇਸ਼ੀਆਂ ਵਿੱਚ ਅਕੜਾਅ, ਸਾਹ ਲੈਣ ਵਿਚ ਔਖਿਆਈ ਹੋ ਸਕਦੀ ਹੈ। ਹਾਈਪੋਥਰਮੀਆ ਤੋਂ ਪੀੜਤ ਵਿਅਕਤੀ ਜਿੰਨੀ ਜਲਦੀ ਹੋ ਸਕੇ ਡਾਕਟਰੀ ਸਹਾਇਤਾ ਲਵੇ।

ਉਨ੍ਹਾ ਕਿਹਾ ਕਿ ਲੋਕ ਅਲਕੋਹਲ ਦੇ ਸੇਵਨ ਤੋਂ ਪ੍ਰਹੇਜ ਕਰਨ ਜੋ ਕਿ ਸਰੀਰ ਦਾ ਤਾਪਮਾਨ ਘਟਾਉਂਦੀ ਹੈ ਅਤੇ ਹਾਈਪੋਥਰਮੀਆ ਦੇ ਜੋਖਮ ਨੂੰ ਵਧਾਉਂਦੀ ਹੈ। ਲੋਕ ਬੰਦ ਕਮਰਿਆਂ ਵਿੱਚ ਅੰਗੀਠੀ, ਲੱਕੜਾਂ ਆਦਿ ਨੂੰ ਨਾ ਜਲਾਉਣ ਕਿਉਂਕਿ ਇਸ ਨਾਲ ਕਮਰੇ ‘ਚ ਕਾਰਬਨ ਮੋਨੋਆਕਸਾਈਡ ਬਣਦੀ ਹੈ ਅਤੇ ਆਕਸੀਜ਼ਨ ਘੱਟ ਜਾਂਦੀ ਹੈ ਜੋ ਕਿ ਸਿਹਤ ਲਈ ਜਾਨਲੇਵਾ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਸਰੀਰ ਦੀ ਰੋਗ ਪ੍ਰਤੀਰੋਧੀ ਸ਼ਕਤੀ ਵਧਾਉਣ ਲਈ ਸਰੀਰ ਨੂੰ ਗਰਮ ਰੱਖਣਾ ਬੇਹੱਦ ਜ਼ਰੂਰੀ ਹੈ, ਇਸ ਲਈ ਵਿਟਾਮਿਨ-ਸੀ ਨਾਲ ਭਰਪੂਰ ਸੰਤੁਲਿਤ ਭੋਜਨ ਦੇ ਨਾਲ-ਨਾਲ ਥੋੜੇ-ਥੋੜੇ ਵਕਫੇ ‘ਤੇ ਗਰਮ ਤਰਲ ਪਦਾਰਥ ਵੀ ਲੈਂਦੇ ਰਹਿਣਾ ਚਾਹੀਦਾ ਹੈ। ਗਰਮ ਉੱਨੀ ਮਲਟੀਲੇਅਲਰ ਢਿੱਲੀ ਫਿਟਿੰਗ ਵਾਲੇ ਕੱਪੜੇ ਪਹਿਣੇ ਜਾਣ।

ਸੀਤ ਲਹਿਰ ਬਾਰੇ ਮੌਸਮ ਵਿਭਾਗ ਦੀ ਭਵਿੱਖਬਾਣੀ ‘ਤੇ ਨਜ਼ਰ ਰੱਖਣੀ ਚਾਹੀਦੀ ਹੈ। ਮੌਸਮ ਵਿਭਾਗ ਨੇ ਇਹ ਵੀ ਦੱਸਿਆ ਹੈ ਕਿ ਸ਼ੀਤ ਲਹਿਰ ਕਾਰਨ ਮੌਸਮ ਹੋਰ ਜ਼ਿਆਦਾ ਠੰਢਾ ਰਹੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CM ਮਾਨ ਨੇ ਸੜਕ ਹਾਦਸੇ ‘ਚ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ, ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੇਣ ਦਾ ਐਲਾਨ

ਸਰਚ ਆਪਰੇਸ਼ਨ ਦੌਰਾਨ ਡੇਰਾ ਬਾਬਾ ਨਾਨਕ ਦੀ ਸਰਹੱਦ ਨਾਲ ਲੱਗਦੇ ਪਿੰਡ ‘ਚੋਂ ਇੱਕ ਕਿੱਲੋ ਹੈਰੋਇਨ ਬਰਾਮਦ