ਨਵੀਂ ਦਿੱਲੀ, 16 ਦਸੰਬਰ 2020 – ਕਿਸਾਨਾਂ ਵੱਲੋਂ ਦਿੱਲੀ ਬਾਰਡਰ ’ਤੇ ਲਗਾਏ ਜਾ ਰਹੇ ਧਰਨੇ ’ਤੇ ਕਰਨਾਲ ਦੇ ਰਹਿਣ ਵਾਲੇ ਸੰਤ ਬਾਬਾ ਰਾਮ ਸਿੰਘ ( ਸਿੰਗੜੇ ਵਾਲੇ ) ਖੁਦ ਨੁੰ ਗੋਲੀ ਮਾਰ ਲਈ। ਇਸ ਮਗਰੋਂ ਕਿਸਾਨ ਨੂੰ ਪਾਣੀਪਤ ਦੇ ਇਕ ਹਸਪਤਾਲ ਵਿਚ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸਨੁ ਮ੍ਰਿਤਕ ਘੋਸ਼ਤ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਓਹਨਾ ਦੇ ਖ਼ੁਦਕੁਸ਼ੀ ਨੋਟ ਵਿਚ ਲਿਖਿਆ ਹੈ ਕਿ ਸਰਕਾਰ ਮੋਰਚੇ ‘ਤੇ ਬੈਠੇ ਕਿਸਾਨਾਂ ਦੀ ਨਹੀਂ ਸੁਣ ਰਹੀ, ਇਸ ਕਰਕੇ ਮੇਰੇ ਮਨ ਨੂੰ ਦੁੱਖ ਲੱਗਿਆ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਖੁਦਕੁਸ਼ੀ ਕਰ ਲਈ ਗਈ।