ਕੈਦੀ ਦਾ ਪਿੱਛਾ ਕਰਦੇ ਹੋਏ ASI ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ‘ਚ ਹੋਈ ਮੌ+ਤ

  • ਅੰਮ੍ਰਿਤਸਰ ਦੇ ਸਿਵਲ ਹਸਪਤਾਲ ਚ ਪੁਲਿਸ ਮੁਲਾਜ਼ਮ ਨੂੰ ਚਕਮਾ ਦੇ ਕੇ ਕੈਦੀ ਨੇ ਭੱਜਣ ਦੀ ਕੀਤੀ ਕੋਸ਼ਿਸ਼
  • ਕੈਦੀ ਨੂੰ ਫੜਦੇ ਫੜਦੇ ਪੁਲਿਸ ਮੁਲਾਜ਼ਮ ਦੀ ਹੋਈ ਮੌਤ

ਅੰਮ੍ਰਿਤਸਰ, 18 ਜਨਵਰੀ 2024 – ਪਿਛਲੇ ਦਿਨ ਹੀ ਮੁਕੇਰੀਆਂ ਨਜ਼ਦੀਕ ਸੜਕ ਹਾਦਸੇ ਦੌਰਾਨ ਚਾਰ ਦੇ ਕਰੀਬ ਪੁਲਿਸ ਮੁਲਾਜ਼ਮਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਸੀ ਦੂਸਰੇ ਪਾਸੇ ਅੱਜ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੇ ਵਿੱਚ ਥਾਣਾ ਏ ਡਿਵੀਜ਼ਨ ਦੇ ਏਐਸਆਈ ਰੈਂਕ ਦੇ ਪੁਲਿਸ ਮੁਲਾਜ਼ਮ ਵੱਲੋਂ ਇੱਕ ਕੈਦੀ ਦਾ ਮੈਡੀਕਲ ਕਰਵਾਉਣ ਲਈ ਲਿਆਂਦਾ ਗਿਆ ਤਾਂ ਉਸ ਕੈਦੀ ਵੱਲੋਂ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੋਂ ਬਾਅਦ ਬੜੀ ਹੀ ਬਹਾਦਰੀ ਦੇ ਨਾਲ ਪੁਲਿਸ ਮੁਲਾਜ਼ਮ ਵੱਲੋਂ ਪਿੱਛੇ ਭੱਜ ਕੇ ਉਸ ਕੈਦੀ ਨੂੰ ਫੜ ਲਿਆ ਗਿਆ, ਲੇਕਿਨ ਪੁਲਿਸ ਮੁਲਾਜ਼ਮ ਨੂੰ ਤੇਜ ਭੱਜਣ ਕਾਰਨ ਹਾਰਟ ਅਟੈਕ ਆ ਗਿਆ ਅਤੇ ਪੁਲਿਸ ਮੁਲਾਜ਼ਮ ਉਥੇ ਹੀ ਡਿੱਗ ਗਿਆ ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ।

ਇਸ ਸਬੰਧੀ ਥਾਣਾ ਏਡਵਿਜ਼ਨ ਦੇ ਐਸਐਚ ਓ ਰਾਜਵਿੰਦਰ ਕੋਲ ਨੇ ਦੱਸਿਆ ਕਿ ਜਿਸ ਪੁਲਿਸ ਮੁਲਾਜ਼ਮ ਦੀ ਮੌਤ ਹੋਈ ਹੈ ਉਹ ਆਨ ਡਿਊਟੀ ਤੇ ਹੀ ਇੱਕ ਕੈਦੀ ਦਾ ਮੈਡੀਕਲ ਕਰਵਾਉਣ ਲਈ ਇੱਥੇ ਆਇਆ ਸੀ ਅਤੇ ਪੁਲਿਸ ਮੁਲਾਜ਼ਮ ਦੀ ਪਹਿਚਾਣਪਰਮਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ ਜੋ ਕਿ ਏਐਸਆਈ ਦੇ ਰੈਂਕ ਤੇ ਤਾਇਨਾਤ ਸੀ। ਫਿਲਹਾਲ ਹੁਣ ਏਐਸਆਈ ਪਰਮਜੀਤ ਸਿੰਘ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਦੂਜੇ ਪਾਸੇ ਮ੍ਰਿਤਕ ਪੁਲਿਸ ਅਧਿਕਾਰੀਆਂ ਦੇ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੋਰਾਂ ਨੇ ਠੰਡ ਤੋਂ ਬਚਾਅ ਲਈ ਦੁਕਾਨ ‘ਚੋਂ ਸਵੈਟਰ ਕੀਤੇ ਚੋਰੀ, ਘਟਨਾ ਸੀਸੀਟੀਵੀ ਵਿੱਚ ਕੈਦ

ਗੁਰਮੀਤ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ