- 13 ਥਾਵਾਂ ‘ਤੇ ਲਾਏ ਜਾਣਗੇ ਧਰਨੇ
- ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ
ਚੰਡੀਗੜ੍ਹ, 20 ਜਨਵਰੀ 2024 – ਪੰਜਾਬ ਦੇ ਸਾਰੇ ਟੋਲ ਪਲਾਜ਼ੇ ਅੱਜ 3 ਘੰਟੇ ਲਈ ਫਰੀ ਕੀਤੇ ਜਾਣਗੇ। ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚਾ 13 ਟੋਲ ਪਲਾਜ਼ਿਆਂ ‘ਤੇ ਧਰਨਾ ਦੇਵੇਗਾ। ਕੌਮੀ ਇਨਸਾਫ ਮੋਰਚਾ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਵਾਹਨਾਂ ਲਈ ਟੋਲ ਫਰੀ ਕਰੇਗਾ।
ਕੌਮੀ ਇਨਸਾਫ ਮੋਰਚੇ ਵੱਲੋਂ ਇਹ 13 ਟੋਲ ਪਲਾਜ਼ਾ ਬੰਦ ਕੀਤੇ ਜਾਣਗੇ,,,,,,,,,,
- ਫ਼ਿਰੋਜ਼ਪੁਰ ਦਾ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ
- ਤਾਰਾਪੁਰ ਟੋਲ ਪਲਾਜ਼ਾ
- ਮੋਹਾਲੀ ਦਾ ਅਜ਼ੀਜ਼ਪੁਰ ਟੋਲ ਪਲਾਜ਼ਾ
- ਭਾਗੋਮਾਜਰਾ ਟੋਲ ਪਲਾਜ਼ਾ
- ਸੋਲਖੀਆਂ ਟੋਲ ਪਲਾਜ਼ਾ
- ਬੜੌਦੀ ਟੋਲ ਪਲਾਜ਼ਾ
- ਪਟਿਆਲਾ ਦਾ ਪਰੇੜੀ ਜੱਟਾ ਟੋਲ ਪਲਾਜ਼ਾ
- ਜਲੰਧਰ ਦਾ ਬੰਨੀਵਾਲ ਟੋਲ ਪਲਾਜ਼ਾ
- ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ
- ਘੁਲਾਲ ਟੋਲ ਪਲਾਜ਼ਾ
- ਫਰੀਦਕੋਟ ਦਾ ਤਾਰਾਪੁਰ ਟੋਲ ਪਲਾਜ਼ਾ
- ਤਲਵੰਡੀ ਭਾਈ ਟੋਲ ਪਲਾਜ਼ਾ
- ਨਵਾਂਸ਼ਹਿਰ ਦਾ ਟੋਲ ਪਲਾਜ਼ਾ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੱਖਾਂ ਦੇ ਮਾਮਲੇ ਸਬੰਧੀ ਸ਼ੁੱਕਰਵਾਰ ਸ਼ਾਮ ਨੂੰ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ। ਅਯੁੱਧਿਆ ‘ਚ 22 ਜਨਵਰੀ ਨੂੰ ਰਾਮ ਮੰਦਿਰ ਦੇ ਪ੍ਰਾਨ ਪ੍ਰਤਿਸ਼ਠਾ ਪ੍ਰੋਗਰਾਮ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਦਿੱਤੀ ਜਾਣ ਵਾਲੀ ਸਜ਼ਾ ‘ਤੇ ਫੈਸਲਾ ਲੈਣ ਲਈ 27 ਜਨਵਰੀ ਦਾ ਅਲਟੀਮੇਟਮ ਮੁਲਤਵੀ ਕਰ ਦਿੱਤਾ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫੋਂ ਗਠਿਤ 5 ਮੈਂਬਰਾਂ ਦੀ ਮੀਟਿੰਗ ਉਪਰੰਤ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ ਦੀ ਹੁਣ ਤੱਕ ਦੀ ਕਾਰਵਾਈ ਦਾ ਮੁਲਾਂਕਣ ਕਰਨ ਤੋਂ ਬਾਅਦ ਇਹ ਮਹਿਸੂਸ ਕੀਤਾ ਗਿਆ ਹੈ ਕਿ ਇਹ ਕੰਮ ਸੁਚਾਰੂ ਅਤੇ ਸੰਜੀਦਗੀ ਨਾਲ ਕੀਤਾ ਜਾਵੇਗਾ, ਜਿਸ ਵਿਚ ਕੁਝ ਸਮਾਂ ਲੱਗੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਨੇ 27 ਜਨਵਰੀ ਤੱਕ ਦਾ ਸਮਾਂ ਦਿੱਤਾ ਹੈ ਪਰ ਸਰਕਾਰ ਨਾਲ ਗੱਲਬਾਤ ਰਾਹੀਂ ਇਸ ਨੂੰ ਹਾਂ ਪੱਖੀ ਸਿੱਟੇ ’ਤੇ ਪਹੁੰਚਾਉਣ ਲਈ ਹੋਰ ਯਤਨਾਂ ਦੀ ਲੋੜ ਹੈ। ਫਿਲਹਾਲ 22 ਜਨਵਰੀ ਨੂੰ ਅਯੁੱਧਿਆ ‘ਚ ਹੋਣ ਵਾਲੇ ਪ੍ਰੋਗਰਾਮ ਨੂੰ ਧਿਆਨ ‘ਚ ਰੱਖ ਕੇ ਹੀ ਗੱਲਬਾਤ ਅੱਗੇ ਵਧੇਗੀ।
ਇਸ ਤੋਂ ਪਹਿਲਾਂ ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ 6 ਜਨਵਰੀ 2023 ਨੂੰ ਮੋਹਾਲੀ ਵਿਖੇ ਧਰਨਾ ਸ਼ੁਰੂ ਕੀਤਾ ਸੀ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਇਸ ਲਈ ਉਹ ਆਪਣੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰ ਰਿਹਾ ਹੈ।
ਮੰਗਾਂ ਦੀ ਪੂਰਤੀ ਲਈ ਨਵੀਂ ਰਣਨੀਤੀ ਤਿਆਰ ਕੀਤੀ ਗਈ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਨਾ ਤਾਂ ਸੂਬਾ ਸਰਕਾਰ ਅਤੇ ਨਾ ਹੀ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ। ਹੁਣ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।