ਲਾਲੜੂ, 27 ਜਨਵਰੀ 2024 – ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਲਾਲੜੂ ਵਿਖੇ 26 ਜਨਵਰੀ ਨੂੰ “ਗਣਤੰਤਰਤਾ ਦਿਵਸ” ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮੇਂ ਇਸ ਗਰੁੱਪ ਦੇ ਚੇਅਰਮੈਨ ਡਾ਼ ਗੁਰਪ੍ਰੀਤ ਸਿੰਘ ਵਿਸ਼ੇਸ਼ ਰੂਪ ਵਿੱਚ ਹਾਜ਼ਰ ਸਨ। ਉਹਨਾਂ ਨੇ ਗਣਤੰਤਰਤਾ ਦਿਵਸ ਸਮੇਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਨਾਲ ਹੀ ਵਿਦਿਆਰਥੀਆਂ ਦੁਆਰਾ ਰਾਸ਼ਟਰੀ ਗਾਇਨ ਕੀਤਾ ਗਿਆ ।
ਵਿਦਿਆਰਥੀਆਂ ਦੁਆਰਾ ਰਾਸ਼ਟਰੀ ਝੰਡੇ ਨੂੰ ਪਰੇਡ ਕਰਦਿਆਂ ਸਲਾਮੀ ਵੀ ਦਿੱਤੀ। ਇਸ ਸਮੇਂ ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗਣਤੰਤਰਤਾ ਦਿਵਸ ਦੀਆਂ ਵਧਾਈ ਦਿੰਦਿਆਂ ਕਿਹਾ ਕਿ ਕਿ “ਅੱਜ ਭਾਰਤ ਲਈ ਬਹੁਤ ਖੁਸ਼ੀ ਦਾ ਦਿਨ ਹੈ ਕਿ ਮਨੁੱਖੀ ਏਕਤਾ ਨੂੰ ਬਰਾਬਰ ਦੇ ਹੱਕ ਦੇਣ ਵਾਲਾ ‘ਸੰਵਿਧਾਨ’ ਭਾਰਤ ਵਿੱਚ ਲਾਗੂ ਹੋਇਆ।” ਭਾਰਤੀ ਸੰਵਿਧਾਨ ਵਿੱਚ ਸਭ ਧਰਮਾਂ ਅਤੇ ਜਾਤੀਆਂ ਤੋਂ ਉੱਪਰ ਉੱਠ ਕੇ ਸਭ ਲੋਕਾਂ ਨੂੰ ਬਰਾਬਰ ਦੇ ਅਧਿਕਾਰ ਦਿੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਗਣਤੰਤਰਤਾ ਦਿਵਸ ਨੂੰ ਸਾਂਝੀਵਾਲਤਾ ਅਤੇ ਏਕਤਾ ਨਾਲ ਮਨਾਉਣਾ ਚਾਹੀਦਾ ਹੈ।
ਇਸ ਦੌਰਾਨ ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ। ਇਸ ਦੇ ਨਾਲ ਹੀ ਵਿਦਿਆਰਥੀਆਂ ਦੁਆਰਾ “ਅਜੋਕੇ ਸਮੇਂ ਦੀ ਰਾਜਨੀਤੀ” ਨੂੰ ਪੇਸ਼ ਕਰਦਾ ਨਾਟਕ ਵੀ ਖੇਡਿਆ ਗਿਆ। ਇਸ ਸਮੇਂ ਗਰੁੱਪ ਦੇ ਕਾਰਜਕਾਰੀ ਨਿਰਦੇਸ਼ਕ ਮੈਡਮ ਕਮਲਜੀਤ ਕੌਰ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਸਮੇਂ ਸੰਸਥਾ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।ਇਸ ਦੇ ਨਾਲ ਸਾਰੇ ਵਿਦਿਆਰਥੀਆਂ ਨੇ ਭਾਰਤੀ ਸੰਵਿਧਾਨ ਪ੍ਰਤੀ ਨਿਸ਼ਠਤਾ ਅਤੇ ਸਮਰਪਿਤ ਦੀ ਭਾਵਨਾ ਦਾ ਪ੍ਰਣ ਲਿਆ।