- ਹਿਮਾਚਲ ‘ਚ ਬਰਫਬਾਰੀ ਦੀ ਚੇਤਾਵਨੀ
ਚੰਡੀਗੜ੍ਹ, 30 ਜਨਵਰੀ 2024 – ਮੰਗਲਵਾਰ ਸਵੇਰੇ ਹਰਿਆਣਾ ਅਤੇ ਪੰਜਾਬ ਨੂੰ ਸੰਘਣੀ ਧੁੰਦ ਦੇਖੀ ਗਈ। ਜਿਸ ਕਾਰਨ ਪਾਣੀਪਤ ਅਤੇ ਬਠਿੰਡਾ ਸਮੇਤ ਹੋਰ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਤੋਂ 10 ਮੀਟਰ ਤੱਕ ਰਹੀ। ਇਸ ਦੇ ਨਾਲ ਹੀ ਅੱਜ ਤੋਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਅਗਲੇ ਇੱਕ ਹਫ਼ਤੇ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ‘ਚ ਬਾਰਿਸ਼ ਦੇ ਨਾਲ ਬਰਫਬਾਰੀ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।
ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਖਰੜ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਵਾਂਗ ਰਹੇਗਾ। ਚੰਡੀਗੜ੍ਹ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸਵੇਰੇ ਇੱਥੇ ਹਲਕੀ ਧੁੰਦ ਪੈ ਸਕਦੀ ਹੈ।
ਹਿਮਾਚਲ ਦੇ ਲਾਹੌਲ-ਸਪੀਤੀ, ਕਿਨੌਰ, ਚੰਬਾ, ਕੁੱਲੂ, ਸ਼ਿਮਲਾ ਵਿੱਚ 30 ਜਨਵਰੀ ਤੋਂ 3 ਫਰਵਰੀ ਤੱਕ ਭਾਰੀ ਬਰਫ਼ਬਾਰੀ ਅਤੇ ਮੰਡੀ, ਸਿਰਮੌਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਅਨੁਸਾਰ, ਲਗਾਤਾਰ WD ਦੇ ਕਾਰਨ, ਪਹਾੜੀ ਰਾਜ ਵਿੱਚ ਜਨਵਰੀ ਦੇ ਅਖੀਰ ਅਤੇ ਫਰਵਰੀ ਦੇ ਸ਼ੁਰੂ ਵਿੱਚ ਦੋ ਤੋਂ ਤਿੰਨ ਦਿਨ ਬਰਫਬਾਰੀ ਅਤੇ ਬਾਰਿਸ਼ ਹੋਵੇਗੀ।

ਅਗਲੇ ਇੱਕ ਹਫ਼ਤੇ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦੋ ਪੜਾਵਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਸਮੇਤ ਦੋਵਾਂ ਰਾਜਾਂ ਵਿੱਚ 30 ਜਨਵਰੀ ਤੋਂ 1 ਫਰਵਰੀ ਅਤੇ 3-4 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇੱਕ ਹਫ਼ਤੇ ਵਿੱਚ ਤਾਪਮਾਨ 1 ਤੋਂ 2 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ।
