ਚੰਡੀਗੜ੍ਹ ਮੇਅਰ ਚੋਣ ‘ਚ ਧਾਂਦਲੀ ਦੇ ਖਿਲਾਫ ਸ਼ੁੱਕਰਵਾਰ ਨੂੰ ਭਾਜਪਾ ਹੈੱਡਕੁਆਰਟਰ ‘ਤੇ ਪ੍ਰਦਰਸ਼ਨ ਕਰੇਗੀ ‘ਆਪ’

  • ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰਦਰਸ਼ਨ ਦੀ ਅਗਵਾਈ
  • ਮੇਅਰ ਦੀ ਚੋਣ ਵਿਚ ਭਾਜਪਾ ਦੀ ਧੋਖਾਧੜੀ ਨੇ ਪੂਰੇ ਦੇਸ਼ ਨੂੰ ਹੈਰਾਨ ਕਰ ਦਿੱਤਾ, ਲੋਕ ਚੋਣ ਪ੍ਰਕਿਰਿਆ ‘ਤੇ ਸ਼ੱਕ ਕਰ ਰਹੇ ਹਨ: ਡਾਕਟਰ ਸੰਦੀਪ ਪਾਠਕ
  • ਜੇਕਰ ਆਜ਼ਾਦੀ ਦੇ ਇੰਨੇ ਸਾਲਾਂ ਬਾਅਦ ਵੀ ਅਸੀਂ ਨਿਰਪੱਖ ਚੋਣਾਂ ਲਈ ਅਸਮਰੱਥ ਹਾਂ, ਤਾਂ ਇਹ ਇੱਕ ਗੰਭੀਰ ਮਾਮਲਾ ਹੈ, ਸਾਨੂੰ ਆਪਣਾ ਇਤਰਾਜ਼ ਦਰਜ ਕਰਵਾਉਣਾ ਚਾਹੀਦਾ ਹੈ, ‘ਆਪ’ ਸੰਸਦ ਮੈਂਬਰ
  • ਆਪ ਆਗੂ ਨੇ ਲੋਕਤੰਤਰ ਨੂੰ ਬਚਾਉਣ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਧਰਨੇ ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ

ਚੰਡੀਗੜ੍ਹ, 1 ਫਰਵਰੀ 2024 – ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਮੇਅਰ ਚੋਣ ਵਿੱਚ ਧਾਂਦਲੀ ਨੂੰ ਲੈ ਕੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਦਿੱਲੀ ਸਥਿਤ ਹੈੱਡਕੁਆਰਟਰ ‘ਤੇ ਪ੍ਰਦਰਸ਼ਨ ਕਰੇਗੀ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਦਰਸ਼ਨ ਦੀ ਅਗਵਾਈ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਪਾਠਕ ਨੇ ਆਪਣੇ ਅਧਿਕਾਰਤ ਐਕਸ ਅਕਾਊਂਟ ‘ਤੇ ਇੱਕ ਵੀਡੀਓ ਸੰਦੇਸ਼ ਸਾਂਝਾ ਕੀਤਾ ਹੈ। ਡਾ ਪਾਠਕ ਨੇ ਕਿਹਾ ਕਿ ਚੰਡੀਗੜ੍ਹ ਮੇਅਰ ਦੀ ਚੋਣ ਵਿਚ ਇਂਡੀਆ ਗਠਜੋੜ ਨੂੰ ਸਪੱਸ਼ਟ ਬਹੁਮਤ ਮਿਲਿਆ ਹੈ। ਇਸ ਲਈ ਪਹਿਲਾਂ ਭਾਜਪਾ ਨੇ ਹਾਰਸ ਟਰੇਡਿੰਗ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਨਾਕਾਮ ਰਹੇ ਤਾਂ ਉਨ੍ਹਾਂ ਨੇ ਸਾਜ਼ਿਸ਼ ਤਹਿਤ ਚੋਣਾਂ ਮੁਲਤਵੀ ਕਰ ਦਿੱਤੀਆਂ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ 30 ਜਨਵਰੀ ਨੂੰ ਚੋਣ ਕਰਵਾਈ ਗਈ ਸੀ। ‘ਆਪ’ ਅਤੇ ਕਾਂਗਰਸ ਦੀਆਂ 20 ਅਤੇ ਭਾਜਪਾ ਦੀਆਂ 16 ਵੋਟਾਂ ਸਨ। ਪਰ ਭਾਜਪਾ ਦੇ ਪ੍ਰੀਜ਼ਾਈਡਿੰਗ ਅਫਸਰ ਨੇ ਧੋਖੇ ਨਾਲ ਸਾਡੀਆਂ 8 ਵੋਟਾਂ ਨੂੰ ਰਦ ਕਰ ਦਿੱਤਾ ਅਤੇ ਭਾਜਪਾ ਉਮੀਦਵਾਰ ਨੂੰ ਨਵਾਂ ਮੇਅਰ ਐਲਾਨ ਦਿੱਤਾ।

ਪਾਠਕ ਨੇ ਅੱਗੇ ਕਿਹਾ ਕਿ ਅਸੀਂ ਇਸ ਮਾਮਲੇ ਵਿਚ ਅਦਾਲਤ ਵਿਚ ਜਾ ਰਹੇ ਹਾਂ ਪਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਆਜ਼ਾਦੀ ਦੇ ਇੰਨੇ ਸਾਲਾਂ ਬਾਅਦ ਵੀ ਅਸੀਂ ਨਿਰਪੱਖ ਚੋਣ ਕਰਵਾਉਣ ਤੋਂ ਅਸਮਰੱਥ ਹਾਂ। ਇਹ ਬਹੁਤ ਗੰਭੀਰ ਮਾਮਲਾ ਹੈ। ਜੇਕਰ ਭਾਜਪਾ ਆਨ ਰਿਕਾਰਡ, ਜੋ ਅਸੀਂ ਚੋਣ ਪ੍ਰਕਿਰਿਆ ਦੀ ਵੀਡੀਓ ਵਿਚ ਦੇਖਿਆ ਹੈ, ਇਸ ਤਰ੍ਹਾਂ ਵੋਟਾਂ ਚੋਰੀ ਕਰ ਸਕਦੀ ਹੈ ਅਤੇ ਚੋਣਾਂ ਵਿਚ ਧਾਂਦਲੀ ਕਰ ਸਕਦੀ ਹੈ, ਤਾਂ ਸ਼ੱਕ ਹੈ ਕਿ ਉਹ ਹਰ ਦੂਜੀ ਚੋਣ ਵਿਚ ਅਜਿਹਾ ਕਰਦੀ ਹੈ ਅਤੇ ਇਸ ਤੋਂ ਵੀ ਮਹੱਤਵਪੂਰਨ ਹੈ ਕਿ ਉਹ ਆਉਣ ਵਾਲੀਆਂ ਆਮ ਚੋਣਾਂ ਵਿਚ ਕੀ ਕਰੇਗੀ?

ਪਾਠਕ ਨੇ ਇਹ ਵੀ ਲਿਖਿਆ, “ਚੰਡੀਗੜ੍ਹ ਮੇਅਰ ਦੀਆਂ ਚੋਣਾਂ ਵਿੱਚ ਜਿਸ ਤਰ੍ਹਾਂ ਵੋਟਾਂ ਦੀ ਚੋਰੀ ਹੋਈ, ਉਸ ਨੂੰ ਦੇਖ ਕੇ ਪੂਰਾ ਦੇਸ਼ ਦੰਗ ਰਹਿ ਗਿਆ ਅਤੇ ਲੋਕਾਂ ਦਾ ਪੂਰੀ ਚੋਣ ਪ੍ਰਕਿਰਿਆ ਤੋਂ ਵਿਸ਼ਵਾਸ ਉੱਠ ਗਿਆ।” ਉਨ੍ਹਾਂ ਕਿਹਾ ਕਿ ਦੇਸ਼ ਨੂੰ ਵੋਟਾਂ ਦੀ ਚੋਰੀ ਤੋਂ ਬਚਾਉਣ ਅਤੇ ਭਾਜਪਾ ਨੂੰ ਬੇਨਕਾਬ ਕਰਨ ਲਈ ਆਮ ਆਦਮੀ ਪਾਰਟੀ ਭਲਕੇ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕਰੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੋਸ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਕਿਉਂਕਿ ਆਪਣੇ ਲੋਕਤੰਤਰ ਨੂੰ ਬਚਾਉਣ ਲਈ ਸਾਨੂੰ ਅਜਿਹੀਆਂ ਬੇਇਨਸਾਫ਼ੀ ਅਤੇ ਗੈਰ-ਸੰਵਿਧਾਨਕ ਕਾਰਵਾਈਆਂ ਵਿਰੁੱਧ ਆਪਣਾ ਇਤਰਾਜ਼ ਦਰਜ ਕਰਵਾਉਣਾ ਪਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ