ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਰਿਲੀਜ਼, ਇੱਕ ਘੰਟੇ ਵਿੱਚ 9.73 ਲੱਖ ਲੋਕਾਂ ਨੇ ਦੇਖਿਆ

  • ਮਾਤਾ-ਪਿਤਾ ਨੇ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ

ਮਾਨਸਾ, 2 ਫਰਵਰੀ 2024 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਡਰਿੱਪੀ’ ਅੱਜ ਯਾਨੀ ਸ਼ੁੱਕਰਵਾਰ ਨੂੰ ਰਿਲੀਜ਼ ਹੋ ਗਿਆ ਹੈ। ਮਈ 2022 ਵਿੱਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਛੇਵਾਂ ਗੀਤ ਹੈ। ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ 50 ਹਜ਼ਾਰ ਤੋਂ ਵੱਧ ਲੋਕ ਉਡੀਕ ਕਰ ਰਹੇ ਸਨ। ਗੀਤ ਨੂੰ ਰਿਲੀਜ਼ ਹੋਣ ਦੇ ਇਕ ਘੰਟੇ ਬਾਅਦ ਹੀ 9.73 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ।

ਇਸ ਦੇ ਨਾਲ ਹੀ ਲਗਭਗ 4.63 ਲੱਖ ਲੋਕਾਂ ਨੇ ਇਸ ਨੂੰ ਪਸੰਦ ਵੀ ਕੀਤਾ ਹੈ। ਇੱਕ ਲੱਖ ਤੋਂ ਵੱਧ ਲੋਕਾਂ ਨੇ ਕਮੈਂਟ ਕੀਤਾ ਹੈ। ਗੀਤ ਨੂੰ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਮੂਸੇਵਾਲਾ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਹੈ। ਦੋਵਾਂ ਨੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ।

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ‘ਚ ਇਸ ਗੀਤ ਨੂੰ ਲੈ ਕੇ ਕਾਫੀ ਕ੍ਰੇਜ਼ ਸੀ। ਇਹ ਗੀਤ 3.17 ਮਿੰਟ ਦਾ ਹੈ, ਜਿਸ ‘ਚ ਮੂਸੇਵਾਲਾ ਦੇ ਨਾਲ-ਨਾਲ ਰੈਪਰ Mxrci ਦਾ ਰੈਪ ਵੀ ਸ਼ਾਮਲ ਹੈ। ਵੀਡੀਓ ਪੂਰੇ ਗਾਣੇ ਵਿੱਚ ਐਨੀਮੇਸ਼ਨ ਦੇ ਨਾਲ ਹੈ। ਇਸ ਦੇ ਨਾਲ ਹੀ ਆਪਣੇ ਬੇਟੇ ਦੇ ਨਵੇਂ ਗੀਤ ਨੂੰ ਭਰਪੂਰ ਪਿਆਰ ਮਿਲ ਰਿਹਾ ਦੇਖ ਕੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਗੀਤ ਅੱਜ ਸਵੇਰੇ ਕਰੀਬ 10 ਵਜੇ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ। ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਵੀ ਇਸ ਸਬੰਧੀ ਸਟੋਰੀ ਵੀ ਸ਼ੇਅਰ ਕੀਤੀ। ਤੁਹਾਨੂੰ ਦੱਸ ਦੇਈਏ ਕਿ ਇਹ ਗੀਤ ਸਵੇਰੇ 11 ਵਜੇ ਯੂਟਿਊਬ ‘ਤੇ 5ਵੇਂ ਨੰਬਰ ‘ਤੇ ਟਰੈਂਡ ਕਰ ਰਿਹਾ ਸੀ। ਪੂਰਾ ਗੀਤ ਰੈਪ ਵਾਂਗ ਗਾਇਆ ਗਿਆ ਹੈ। ਪਿਤਾ ਬਲਕੌਰ ਸਿੰਘ ਨੇ ਮੰਗਲਵਾਰ ਨੂੰ ਇਕ ਪੋਸਟਰ ਸਾਂਝਾ ਕਰਕੇ ਜਾਣਕਾਰੀ ਦਿੱਤੀ ਸੀ ਕਿ ਉਕਤ ਗੀਤ ਅੱਜ ਰਿਲੀਜ਼ ਕੀਤਾ ਜਾਵੇਗਾ।

ਮੂਸੇਵਾਲਾ ਦੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਦਾ ਸਿੱਧੂ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜ਼ਿੰਦਾ ਹੈ। ਇਹ ਨਵਾਂ ਗੀਤ ਸਿੱਧੂ ਵੱਲੋਂ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਤੋਹਫਾ ਹੈ। ਬਲਕੌਰ ਸਿੰਘ ਨੇ ਕਿਹਾ ਸੀ ਕਿ ਉਸ ਦੇ ਪੁੱਤਰ ਮੂਸੇਵਾਲਾ ਦੇ ਕਤਲ ਨੂੰ ਕਰੀਬ ਸਾਢੇ 600 ਦਿਨ ਬੀਤ ਚੁੱਕੇ ਹਨ। ਪਰ ਕਤਲ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਲਾਰੈਂਸ ਅਤੇ ਉਸ ਦੇ ਸਾਥੀਆਂ ਨੂੰ ਅਜੇ ਤੱਕ ਸਜ਼ਾ ਨਹੀਂ ਮਿਲੀ। ਉਨ੍ਹਾਂ ਸਿੱਧੂ ਦੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ।

ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਰਿਲੀਜ਼ ਕੀਤਾ ਗਿਆ ਇਹ 6ਵਾਂ ਗੀਤ ਹੈ। ਇਸ ਤੋਂ ਪਹਿਲਾਂ ਚੋਰਨੀ, ਐਸਵਾਈਐਲ, ਵਾਚ ਆਊਟ, ਮੇਰਾ ਨਾਮ ਅਤੇ ਵਾਰ ਰਿਲੀਜ਼ ਹੋ ਚੁੱਕੇ ਹਨ। ਵਾਚ ਆਉਟ ਨੂੰ 31 ਮਿਲੀਅਨ, ਚੋਰਨੀ ਨੂੰ 62 ਮਿਲੀਅਨ, ਮੇਰਾ ਨਾਮ 71 ਮਿਲੀਅਨ ਅਤੇ ਵਾਰ ਨੂੰ 54 ਮਿਲੀਅਨ ਲੋਕਾਂ ਦੁਆਰਾ ਦੇਖਿਆ ਗਿਆ। ਇਸ ਦੇ ਨਾਲ ਹੀ ਸਰਕਾਰ ਵੱਲੋਂ ਐਸ.ਵਾਈ.ਐਲ. ਗੀਤ ਬੈਨ ਕਰ ਦਿੱਤਾ ਗਿਆ ਸੀ।

ਸਿੱਧੂ ਮੂਸੇਵਾਲਾ ਦੀ ਪਿਛਲੀ ਮਈ 2022 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਹੁਣ ਤੱਕ ਕੁੱਲ 5 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਖੜ੍ਹੀ ਕਾਰ ‘ਚ ਅਚਾਨਕ ਲੱਗੀ ਅੱਗ, ਸੜ ਕੇ ਹੋਈ ਸੁਆਹ

32 ਸਾਲਾ ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ, ਸਰਵਾਈਕਲ ਕੈਂਸਰ ਦੱਸਿਆ ਜਾ ਰਿਹਾ ਹੈ ਕਾਰਨ