ਗੁਰਦਾਸਪੁਰ, 2 ਫਰਵਰੀ 2024 – ਬਟਾਲਾ ਪੁਲਿਸ ਅਧੀਨ ਪੈਂਦੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕੀ ਪਿੰਡ ਨੂਰਪੁਰ ਵਿੱਚ ਬੀਤੀ ਰਾਤ ਦੋ ਕ੍ਰਿਸਚਨ ਪਰਿਵਾਰਾਂ ਦੀ ਲੜਾਈ ਹੋਣ ਦਾ ਸਮਾਚਾਰ ਮਿਲਿਆ ਹੈ। ਇਕੱਠੀ ਕੀਤੀ ਜਾਣਕਾਰੀ ਮੁਤਾਬਕ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਈਸਾਈ ਪਰਿਵਾਰਾਂ ਵਿੱਚ ਰਾਤ ਤਕਰੀਬਨ 10 ਵਜੇ ਝਗੜਾ ਹੋਇਆ ਝਗੜਾ ਇੰਨਾ ਵੱਧ ਗਿਆ ਕਿ ਉਹਨਾਂ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਨੂੰ ਵੀ ਨਹੀਂ ਬਖਸ਼ਿਆ ਗਿਆ। ਇੱਕ ਪਰਿਵਾਰ ਦੇ ਮੈਂਬਰਾਂ ਵੱਲੋਂ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਤੇ ਚੜ ਕੇ ਦੂਸਰੇ ਪਰਿਵਾਰ ਦੇ ਉੱਪਰ ਇੱਟਾਂ ਰੋੜੇ ਸੁੱਟੇ ਗਏ ਅਤੇ ਉਸਦੇ ਜਵਾਬ ਵਿੱਚ ਦੂਸਰੇ ਪਾਸੇ ਤੋਂ ਵੀ ਇੱਟਾਂ ਰੋੜੇ ਗੁਰਦੁਆਰਾ ਸਾਹਿਬ ਵਿੱਚ ਮਾਰੇ ਗਏ।
ਗੁਰਦੁਆਰਾ ਸਿੰਘ ਸਭਾ ਨੂਰਪੁਰ ਦੇ ਪ੍ਰਧਾਨ ਪ੍ਰਕਾਸ਼ ਸਿੰਘ ਸੈਕਟਰੀ ਬਲਵਿੰਦਰ ਸਿੰਘ ਤੇ ਜਗਰੂਪ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸਾਈ ਪਰਿਵਾਰਾਂ ਨੇ ਜਾਣ ਬੁੱਝ ਕੇ ਗੁਰਦੁਆਰਾ ਸਾਹਿਬ ਦੀ ਬੇਅਦਬੀ ਕੀਤੀ ਹੈ ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਾਰੇ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਮੌਕੇ ਤੇ ਪਹੁੰਚੇ ਡੀਐਸਪੀ ਸ੍ਰੀ ਰਜੇਸ਼ ਕੱਕੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਅਤੇ ਸੀਸੀਟੀ ਫੁਟੇਜ ਮੁਤਾਬਕ ਜੋ ਵੀ ਦੋਸ਼ੀ ਹਨ ਉਹਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਇਹ ਘਟਨਾ ਸੁਣਦਿਆਂ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲਾ ਆਗੂ ਗੁਰਪ੍ਰੀਤ ਸਿੰਘ ਜੀ ਖਾਨਪੁਰ ਅਤੇ ਸਤਿਕਾਰ ਕਮੇਟੀ ਦੇ ਆਗੂ ਸਤਨਾਮ ਸਿੰਘ ਸਮਸਾ ਵੀ ਸਾਥੀਆਂ ਸਮੇਤ ਪਹੁੰਚੇ।
ਓਥੇ ਹੀ ਐਸ ਜੀ ਪੀ ਸੀ ਧੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਨੂੰ ਮੰਦਭਾਗੀ ਦਸਦੇ ਹੋਏ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਐਸੇ ਗੁਨਾਹਗਾਰਾਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ।