ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 3 ਫਰਵਰੀ 2024 – ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਿਲੀ ਸੂਚਨਾ ਅਨੁਸਾਰ ਗਵਰਨਰ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।

ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਿੱਜੀ ਕਾਰਨ ਦੱਸੇ ਹਨ। ਪੁਰੋਹਿਤ ਨੂੰ 21 ਅਗਸਤ 2021 ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਹ ਤਾਮਿਲਨਾਡੂ ਅਤੇ ਅਸਾਮ ਦੇ ਰਾਜਪਾਲ ਸਨ। ਉਹ 2017 ਤੋਂ 2021 ਤੱਕ ਤਾਮਿਲਨਾਡੂ ਅਤੇ 2016 ਤੋਂ 2017 ਤੱਕ ਅਸਾਮ ਦੇ ਰਾਜਪਾਲ ਸਨ। ਪੁਰੋਹਿਤ ਦਾ ਜਨਮ 16 ਅਪ੍ਰੈਲ 1940 ਨੂੰ ਰਾਜਸਥਾਨ ਦੇ ਨਵਲਗੜ੍ਹ ਵਿੱਚ ਹੋਇਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

2018 ਤੋਂ ਲੈ ਹੁਣ ਤੱਕ ਵਿਦੇਸ਼ਾਂ ‘ਚ 403 ਭਾਰਤੀ ਵਿਦਿਆਰਥੀਆਂ ਦੀ ਮੌਤ, ਪੜ੍ਹੋ ਪੂਰਾ ਵੇਰਵਾ

18 ਸਾਲਾ ਲੜਕੀ ਨੇ ਪੱਖੇ ਨਾਲ ਲਟਕ ਕੇ ਕੀਤੀ ਖੁ+ਦਕੁ+ਸ਼ੀ, ਮਾਮਲਾ ਸ਼ੱਕੀ