- ਸ਼ਰਾਬ ਦੇ ਨਸ਼ੇ ‘ਚ ਗੁਰਦੁਆਰਾ ਸਾਹਿਬ ‘ਚ ਦਾਖਲ ਹੋਣ ਅਤੇ ਸੇਵਾਦਾਰਾਂ ਨਾਲ ਦੁਰਵਿਵਹਾਰ ਦੇ ਨੇ ਦੋਸ਼
ਮਾਨਸਾ, 4 ਫਰਵਰੀ 2024 – ਮਾਨਸਾ ਦੇ ਕਸਬਾ ਬੋਹਾ ਦੇ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਐਸਐਚਓ ‘ਤੇ ਸ਼ਰਾਬ ਦੇ ਨਸ਼ੇ ‘ਚ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਸੇਵਾਦਾਰਾਂ ਦੀ ਕੁੱਟਮਾਰ ਕਰਨ ਅਤੇ ਉਨ੍ਹਾਂ ਨੂੰ ਗਾਲੀ-ਗਲੋਚ ਕਰਨ ਦੇ ਦੋਸ਼ ਹਨ। ਗੁਰੂਘਰ ਦੇ ਲੋਕਾਂ ਨੇ ਐੱਸਐੱਚਓ ਦੀ ਇਸ ਕਾਰਵਾਈ ਨੂੰ ਬੇਅਦਬੀ ਕਰਾਰ ਦਿੰਦਿਆਂ ਰੋਸ ਪ੍ਰਗਟ ਕੀਤਾ।
ਇਸ ਤੋਂ ਬਾਅਦ ਡੀਐਸਪੀ ਗੁਰਪ੍ਰੀਤ ਸਿੰਘ ਗਿੱਲ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਸ਼ਾਂਤ ਕਰਨ ਅਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸ਼ਿਕਾਇਤ ਦੇ ਆਧਾਰ ‘ਤੇ ਗੁਰੂ ਘਰ ‘ਚ ਦਾਖਲ ਹੋਏ ਐੱਸਐੱਚਓ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਬਾਅਦ ਮਾਨਸਾ ਦੇ ਐਸਐਸਪੀ ਨੇ ਬੋਹਾ ਦੇ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਗਿਆ। ਇਸ ਦੀ ਪੁਸ਼ਟੀ ਡੀਐਸਪੀ ਬੁਢਲਾਡਾ ਨੇ ਕੀਤੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੂਰਾ ਸਿੰਘ ਅਤੇ ਗੁਰਤੇਜ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12 ਵਜੇ ਬਿਨਾਂ ਕੋਈ ਕਾਰਨ ਦੱਸੇ ਥਾਣੇਦਾਰ ਅਤੇ ਉਹ ਕੰਧ ਟੱਪ ਕੇ ਗੁਰਦੁਆਰੇ ਅੰਦਰ ਦਾਖਲ ਹੋਇਆ ਅਤੇ ਗਲਤ ਸ਼ਬਦਾਵਲੀ ਵਰਤ ਕੇ ਕੁੱਟਮਾਰ ਕੀਤੀ ਗਈ।