ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਜਾਇਦਾਦ ਅਟੈਚ

ਬਠਿੰਡਾ, 6 ਫਰਵਰੀ 2024: ਬਠਿੰਡਾ ਪੁਲਿਸ ਨੇ ਗੁਰਜੀਤ ਸਿੰਘ ਉਰਫ ਬਿੱਲਾ ਪੁੱਤਰ ਰੂਪ ਸਿੰਘ ਵਾਸੀ ਕੋਠੀ ਵਾਲਾ ਰਾਹ ਤਲਵੰਡੀ ਸਾਬੋ ਦੀ ਨਸ਼ਿਆਂ ਦੇ ਕਾਰੋਬਾਰ ਤੋਂ ਬਣਾਈ ਜਾਇਦਾਦ ਅਟੈਚ ਕੀਤੀ ਹੈ ਜਿਸ ਦੀ ਕੀਮਤ 12 ਲੱਖ ਰਪਏ ਤੋਂ ਜਿਆਦਾ ਦੱਸੀ ਗਈ ਹੈ। ਡੀਐਸਪੀ ਤਲਵੰਡੀ ਸਾਬੋ ਰਜੇਸ਼ ਸਨੇਹੀ ਬੱਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਦਾ ਕਾਰੋਬਾ ਕਰਨ ਵਾਲਿਆਂ ਦੀ ਜਾਇਦਾਦ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਠਿੰਡਾ ਪੁਲਿਸ ਵੱਲੋਂ ਕੁੱਲ 29 ਐਨਡੀਪੀਐੱਸ ਐਕਟ ਤਹਿਤ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਗਏ ਸਨ ਜਿੰਨ੍ਹਾਂ ਚੋ 20ਨੂੰ ਪ੍ਰਵਹਨਗੀ ਮਿਲ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਗੁਰਜੀਤ ਸਿੰਘ ਉਰਫ ਬਿੱਲਾ ਪੁੱਤਰ ਰੂਪ ਸਿੰਘ ਵਾਸੀ ਕੋਠੀ ਵਾਲਾ ਰਾਹ ਤਲਵੰਡੀ ਸਾਬੋ ਖਿਲਾਫ ਵਪਾਰਿਕ ਮਾਤਰਾ ’ਚ ਨਸ਼ਾ ਬਰਾਮਦ ਹੋਣ ਕਰਕੇ ਮੁਕੱਦਮਾ ਨੰਬਰ 03 ਮਿਤੀ 4 ਜਨਵਰੀ 2023 ਐਨ ਡੀ ਪੀ ਐੱਸ ਐਕਟ ਥਾਣਾ ਤਲਵੰਡੀ ਸਾਬੋ ਵਿਖੇ ਦਰਜ ਹੈ।

ਉਨ੍ਹਾਂ ਦੱਸਿਆ ਕਿ ਗੁਰਜੀਤ ਸਿੰਘ ਨੇ ਨਸ਼ਾ ਤਸਕਰੀ ਕਰਕੇ 12,79,600/- ਰੁਪਏ ਦੀ ਪ੍ਰਾਪਰਟੀ (ਰਿਹਾਇਸ਼ੀ ਘਰ) ਬਣਾਈ ਗਈ ਹੈ ਜਿਸ ਦਾ ਕੇਸ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਪ੍ਰਵਾਨਗੀ ਮਿਲਣ ਤੇ ਉਸਦੇ ਘਰ ਦੇ ਬਾਹਰ ਨੋਟਿਸ ਲਾਇਆ ਗਿਆ ਹੈ ਕਿ ਹੁਣ ਉਹ ਇਹ ਘਰ ਵੇਚ ਨਹੀ ਸਕੇਗਾ ਅਤੇ ਇਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ। ਐਸਐਸਪੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 91155-02252 ਅਤੇ ਪੁਲਿਸ ਕੰਟਰੋਲ ਰੂਮ 75080-09080 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਵ-ਵਿਆਹੀ ਜੋੜੀ ਨੂੰ ਵਿਆਹ ਦੇ ਪੰਜ ਮਿੰਟ ਵਿੱਚ ਹੋਇਆ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ

ਸ਼੍ਰੋਮਣੀ ਅਕਾਲੀ ਦਲ ਨੇ ਆਪ ਸਰਕਾਰ ਵੱਲੋਂ ਟੈਕਸ ਲਗਾ ਕੇ ਵਾਹਨ ਤੇ ਘਰਾਂ ਦੀਆਂ ਕੀਮਤਾਂ ’ਚ ਵਾਧਾ ਕਰਨ ਦੀ ਕੀਤੀ ਨਿਖੇਧੀ