- ਹੁਣ ਦਿੱਲੀ ਦੇ ਮੁੱਖ ਮੰਤਰੀ ਪੇਸ਼ ਹੋਣ ਤੋਂ ਭੱਜ ਸਕਦੇ ਨਹੀ ਸਕਦੇ
ਚੰਡੀਗੜ੍ਹ, 8 ਫਰਵਰੀ 2024 – ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ.ਸੁਭਾਸ਼ ਸ਼ਰਮਾ ਨੇ ਦਿੱਲੀ ਦੀ ਰੌਜ ਐਵੇਨਿਊ ਅਦਾਲਤ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਮਨ ਜਾਰੀ ਕਰਨ ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਹੁਣ ਕੇਜਰੀਵਾਲ ਨੂੰ ਪੇਸ਼ ਹੋ ਕੇ ਸ਼ਰਾਬ ਘੁਟਾਲੇ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ। ਹੁਣ ਦੇਖਣਾ ਇਹ ਹੋਵੇਗਾ ਕਿ ਕੇਜਰੀਵਾਲ ਅਦਾਲਤ ਦਾ ਸਤਿਕਾਰ ਕਰਦੇ ਹਨ ਜਾਂ ਨਹੀਂ।
ਉਨ੍ਹਾਂ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ਦੇ ਅਸਲ ਸਰਗਨਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਨ ਅਤੇ ਇਸ ਤੱਥ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਕਿ ਦਿੱਲੀ ਸ਼ਰਾਬ ਘੁਟਾਲੇ ਦੀਆਂ ਤਾਰਾਂ ਪੰਜਾਬ ਨਾਲ ਜੁੜੀਆਂ ਹੋਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਘੁਟਾਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੁੰਦੀ ਨਜ਼ਰ ਆ ਸਕਦੀ ਹੈ।
ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਖ਼ੁਦ ਸੰਵਿਧਾਨਕ ਅਹੁਦੇ ‘ਤੇ ਬੈਠੇ ਹਨ ਅਤੇ ਪਿਛਲੇ ਸੰਮਨਾਂ ਦੌਰਾਨ ਨਵੇਂ-ਨਵੇਂ ਬਹਾਨੇ ਬਣਾ ਕੇ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਸੰਵਿਧਾਨ ਦਾ ਵੀ ਮਜ਼ਾਕ ਉਡਾ ਰਹੇ ਹਨ। ਹੁਣ ਉਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆ ਤੋਂ ਭੱਜਣਾ ਨਹੀਂ ਚਾਹੀਦਾ। ਉਸ ਨੂੰ ਆਪਣੇ ਕੁਝ ਹੋਰ ਇੰਡੀ ਗਠਜੋੜ ਸਹਿਯੋਗੀਆਂ ਵਾਂਗ ਈਡੀ ਦੇ ਸਾਹਮਣੇ ਪੇਸ਼ ਹੋਣਾ ਚਾਹੀਦਾ ਹੈ ਅਤੇ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।