ਸ਼ਰਾਰਤੀ ਅਨਸਰਾਂ ਨੇ ਡਿਪਟੀ ਕਮਿਸ਼ਨਰ ਮੋਗਾ ਦੀ ਫੇਕ ਫੇਸਬੁੱਕ ਆਈ ਡੀ ਬਣਾਈ

  • ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ

ਮੋਗਾ, 8 ਫਰਵਰੀ 2024 – ਸ਼ਰਾਰਤੀ ਅਨਸਰਾਂ ਨੇ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈ ਡੀ ਬਣਾਈ ਹੈ। ਇਸ ਸਬੰਧੀ ਕੁਲਵੰਤ ਸਿੰਘ ਨੇ ਆਪਣੇ ਨਿੱਜੀ ਫੇਸਬੁੱਕ ਆਈ ਡੀ ਉੱਤੇ ਪੋਸਟ ਸਾਂਝੀ ਕਰਕੇ ਆਮ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ।

ਆਪਣੀ ਅਪੀਲ ਵਿੱਚ ਉਹਨਾਂ ਕਿਹਾ ਕਿ ਇਹ ਪ੍ਰੋਫਾਈਲ ਕਿਸੇ ਨੇ ਗਲਤ ਵੇਰਵੇ ਦੇ ਕੇ ਬਣਾਈ ਹੈ ਜਦਕਿ ਨਾਮ, ਤਸਵੀਰ ਅਤੇ ਹੋਰ ਜਾਣਕਾਰੀ ਉਹਨਾਂ ਦੀ ਵਰਤੀ ਗਈ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਫੇਸਬੁੱਕ ਆਈ ਡੀ ਤੋਂ ਫਰੈਂਡ ਰਿਕਵੈਸਟ ਜਾਂ ਕੋਈ ਹੋਰ ਡਿਮਾਂਡ ਆਉਂਦੀ ਹੈ ਤਾਂ ਉਹ ਮਨਜੂਰ ਨਾ ਕਰੇ ਅਤੇ ਇਸ ਸੰਬੰਧੀ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੂੰ ਰਿਪੋਰਟ ਕਰੇ।

ਉਹਨਾਂ ਕਿਹਾ ਕਿ ਉਹਨਾਂ ਨੇ ਆਪਣੇ ਪੱਧਰ ਉੱਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਇਹ ਸ਼ਰਾਰਤ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੁਜਰਾਤ ਵਿੱਚ ਲਾਪਤਾ ਹੋਏ ਪੰਜਾਬੀ ਨੌਜਵਾਨ ਦੀ ਮਿਲੀ ਅੱਧ ਸੜੀ ਲਾ+ਸ਼, 4 ਦਿਨਾਂ ਤੋਂ ਲਾਪਤਾ ਸੀ, ਮੁਲਜ਼ਮਾਂ ਨੇ ਪਰਿਵਾਰ ਤੋਂ ਫੋਨ ’ਤੇ ਮੰਗੀ ਸੀ ਫਿਰੌਤੀ

ਮੋਗਾ ਪੁਲਿਸ ਵੱਲੋਂ 25 ਭਗੌੜੇ ਅਪਰਾਧੀ ਗ੍ਰਿਫ਼ਤਾਰ, ਨਵੇਂ ਸਾਲ ਤੋਂ ਹੁਣ ਤੱਕ 76 ਭਗੌੜਿਆਂ ਨੂੰ ਕੀਤਾ ਕਾਬੂ