ਲੁਧਿਆਣਾ, 10 ਫਰਵਰੀ 2024 – ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਪਾਰਟੀਆਂ ਦੇ I.N.D.I.A ਦੇ ਗਠਜੋੜ ਨੂੰ ਕਰਾਰਾ ਝਟਕਾ ਦਿੱਤਾ ਹੈ। ਕੇਜਰੀਵਾਲ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਟਾਂ ਦੀ ਵੰਡ ਤੋਂ ਇਨਕਾਰ ਕਰ ਦਿੱਤਾ ਹੈ।
ਸ਼ਨੀਵਾਰ ਨੂੰ ਲੁਧਿਆਣਾ ਰੈਲੀ ‘ਚ ਕੇਜਰੀਵਾਲ ਨੇ ਕਿਹਾ ਕਿ ‘ਆਪ’ ਪੰਜਾਬ ‘ਚ ਇਕੱਲਿਆਂ ਹੀ ਚੋਣਾਂ ਲੜੇਗੀ। ਪੰਜਾਬ ਵਿੱਚ 13 ਅਤੇ ਚੰਡੀਗੜ੍ਹ ਵਿੱਚ ਇੱਕ ਸੀਟ ਹੈ। ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ 14 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਆਉਣ ਵਾਲੇ 14-15 ਦਿਨਾਂ ਵਿੱਚ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ 2 ਮਹੀਨੇ ਬਾਅਦ ਹਨ।
ਇਸ ਤੋਂ ਪਹਿਲਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਇਕੱਲਿਆਂ ਹੀ ਚੋਣਾਂ ਲੜਨ ਦਾ ਐਲਾਨ ਕਰਕੇ I.N.D.I.A. ਨੂੰ ਝਟਕਾ ਦਿੱਤਾ ਸੀ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਜੋ ਇਸ ਗਠਜੋੜ ਦੇ ਨਿਰਮਾਤਾ ਸਨ, ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।