ਚੰਡੀਗੜ੍ਹ, 14 ਫਰਵਰੀ 2024 – ਬੀਕੇਯੂ ਉਗਰਾਹਾਂ ਨੇ ਐਲਾਨ ਕੀਤਾ ਕਿ ਉਹ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਦਿਖਾਉਣ ਲਈ ਕੱਲ੍ਹ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਵਿੱਚ ਰੇਲ ਮਾਰਗਾਂ ਨੂੰ ਜਾਮ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਕਿਸਾਨਾਂ ‘ਤੇ ਅੱਤਿਆਚਾਰ ਬੰਦ ਨਾ ਕੀਤੇ ਤਾਂ ਉਹ ਹੋਰ ਤਿੱਖਾ ਸੰਘਰਸ਼ ਵਿੱਢਣਗੇ।
ਬੀਕੇਯੂ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਉਗਰਾਹਾਂ ਨੇ ਬੀਤੇ ਦਿਨ 13 ਫਰਵਰੀ ਨੂੰ ਕਿਸਾਨਾਂ ਉੱਤੇ ਕੀਤੇ ਜ਼ਬਰ ਲਈ ਹਰਿਆਣਾ ਸਰਕਾਰ ਵੱਲੋਂ ਕੀਤੀ ਕਾਰਵਾਈ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾ ਜਾਇਜ਼ ਹਨ, ਉਨ੍ਹਾਂ ਨੂੰ ਮੰਨ ਲੈਣਾ ਚਾਹੀਦਾ ਹੈ, ਜੇ ਅੱਗੇ ਕਿਸਾਨਾਂ ‘ਤੇ ਕਿਸੇ ਵੀ ਤਰ੍ਹਾਂ ਦਾ ਜ਼ਬਰ ਹੋਇਆ ਤਾਂ ਉਹ ਕਿਸਾਨਾਂ ਦਾ ਪੂਰਾ ਸਮਰਥਨ ਕਰਨਗੇ।