ਚੰਡੀਗੜ੍ਹ, 15 ਫਰਵਰੀ 2024 – ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਤੀਜੀ ਮੀਟਿੰਗ ਹੋਵੇਗੀ। ਬੀਤੇ ਦਿਨ ਬੁੱਧਵਾਰ ਨੂੰ ਕਿਸਾਨਾਂ ਅਤੇ ਕੇਂਦਰ ਵਿਚਾਲੇ ਸ਼ਾਮ ਨੂੰ ਮੀਟਿੰਗ ਹੋਈ ਸੀ ਅਤੇ ਉਸ ਤੋਂ ਬਾਅਦ ਅੱਜ ਇੱਕ ਫੇਰ ਮੀਟਿੰਗ ਹੋਣੀ ਤੈਅ ਹੋਈ ਸੀ। ਕੇਂਦਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਦਾ ਇਹ ਤੀਜਾ ਦੌਰ ਹੋਵੇਗਾ। ਪਿਛਲੀਆਂ ਦੋ ਮੀਟਿੰਗਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ।
ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਸਮੇਤ ਕੇਂਦਰ ਦੀ ਤਰਫ਼ੋਂ ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਹਾਜ਼ਰ ਰਹਿਣਗੇ।
ਇਹ ਨੇ ਕਿਸਾਨ ਜਥੇਬੰਦੀਆਂ ਦੀਆਂ ਪ੍ਰਮੁੱਖ ਮੰਗਾਂ……..
- ਸਾਰੀਆਂ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦ ਦੀ ਗਰੰਟੀ ਦੇਣ ਲਈ ਇੱਕ ਕਾਨੂੰਨ ਬਣੇ
- MSP ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਤੈਅ ਕੀਤੀ ਜਾਵੇ
- ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਮੁਕੰਮਲ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਪੈਨਸ਼ਨ ਦਿੱਤੀ ਜਾਵੇ
- 2013 ਦਾ ਭੂਮੀ ਗ੍ਰਹਿਣ ਕਾਨੂੰਨ ਮੁੜ ਲਾਗੂ ਕੀਤਾ ਜਾਵੇ
- ਲਖੀਮਪੁਰ ਖੇੜੀ ਦੇ ਸ਼ਹੀਦ ਅਤੇ ਜ਼ਖਮੀ ਕਿਸਾਨਾਂ ਨੂੰ ਇਨਸਾਫ ਦਿਵਾਇਆ ਜਾਵੇ
- ਭਾਰਤ ਡਬਲਯੂ.ਟੀ.ਓ. ਤੋਂ ਬਾਹਰ ਆਏ ਅਤੇ ਸਾਰੇ ਮੁਕਤ ਵਪਾਰ ਸਮਝੌਤਿਆਂ ‘ਤੇ ਰੋਕ ਲੱਗੇ
- ਬਿਜਲੀ ਸੋਧ ਬਿੱਲ 2020 ਨੂੰ ਰੱਦ ਕੀਤਾ ਜਾਵੇ
- ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਕੰਮ ਦਿੱਤਾ ਜਾਵੇ ਅਤੇ 700 ਰੁਪਏ ਦਿਹਾੜੀ ਦਿੱਤੀ ਜਾਵੇ
- ਕਿਸਾਨ ਅੰਦੋਲਨ ‘ਚ ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ
- ਨਕਲੀ ਬੀਜ ਅਤੇ ਕੀਟਨਾਸ਼ਕ ਵੇਚਣ ਵਾਲੀਆਂ ਕੰਪਨੀਆਂ ਵਿਰੁੱਧ ਕਾਰਵਾਈ ਲਈ ਬਣਾਏ ਕਾਨੂੰਨ
- ਮਿਰਚ ਅਤੇ ਹਲਦੀ ਸਮੇਤ ਮਸਾਲਿਆਂ ਲਈ ਇੱਕ ਰਾਸ਼ਟਰੀ ਕਮਿਸ਼ਨ ਬਣਾਇਆ ਜਾਣਾ ਚਾਹੀਦਾ ਹੈ
- ਸੰਵਿਧਾਨ ਦੇ ਸ਼ਡਿਊਲ 5 ਨੂੰ ਲਾਗੂ ਕਰਕੇ ਆਦਿਵਾਸੀਆਂ ਦੀ ਜ਼ਮੀਨ ਦੀ ਲੁੱਟ ਬੰਦ ਕੀਤੀ ਜਾਵੇ
- ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਹੋਏ ਕੇਸ ਵਾਪਸ ਲਏ ਜਾਣ