ਸੜਕ ਸੁਰੱਖਿਆ ਫੋਰਸ ਦੀ ਤੈਨਾਤੀ ਦੇ ਸਾਰਥਕ ਨਤੀਜੇ ਨਿਕਲਣ ਲੱਗੇ, ਜ਼ਖਮੀਆਂ ਦੀ ਮਦਦ ‘ਚ ਜੁਟੀ ਫੋਰਸ

  • ਦੋ ਦਿਨਾਂ ਵਿੱਚ ਦੋ ਸੜਕ ਦੁਰਘਟਨਾਵਾਂ ਤੇ ਮੌਕੇ ਤੇ ਪਹੁੰਚ ਕੇ ਸੜਕ ਸੁਰੱਖਿਆ ਫੋਰਸ ਨੇ ਜ਼ਖਮੀਆਂ ਦੀ ਕੀਤੀ ਮਦਦ
  • ਦੋ ਗੰਭੀਰ ਜ਼ਖਮੀਆਂ ਨੂੰ ਤੁਰੰਤ ਪਹੁੰਚਾਇਆ ਹਸਪਤਾਲ

ਫਾਜ਼ਿਲਕਾ 15 ਫਰਵਰੀ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਅਨੁਸਾਰ ਸਥਾਪਿਤ ਕੀਤੀ ਸੜਕ ਸੁਰੱਖਿਆ ਫੋਰਸ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਵਿੱਚ ਦੋ ਸੜਕ ਹਾਦਸਿਆਂ ਵਿੱਚ ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਤੁਰੰਤ ਮੌਕੇ ਤੇ ਪਹੁੰਚ ਕੇ ਜਖਮੀਆਂ ਦੀ ਮਦਦ ਕੀਤੀ।

ਉਹਨਾਂ ਦੱਸਿਆ ਕਿ ਅੱਜ ਪਿੰਡ ਨਿਹਾਲ ਖੇੜਾ ਕੋਲ ਕਰੂਜ਼ਰ ਅਤੇ ਇੱਕ ਮੋਟਰਸਾਈਕਲ ਦੀ ਟੱਕਰ ਹੋ ਗਈ ਜਿਸ ਵਿੱਚ ਚੂਹੜੀ ਵਾਲਾ ਧੰਨਾ ਨਿਵਾਸੀ ਸੋਹਨ ਲਾਲ ਅਤੇ ਲਾਲ ਚੰਦ ਗੰਭੀਰ ਜ਼ਖਮੀ ਹੋ ਗਏ। ਸੜਕ ਸੁਰੱਖਿਆ ਫੋਰਸ ਨੇ ਤਿੰਨ ਮਿੰਟ ਵਿੱਚ ਮੌਕੇ ਤੇ ਪਹੁੰਚ ਕੇ ਤੁਰੰਤ ਜਖਮੀਆਂ ਨੂੰ ਮੁਢਲੀ ਸਹਾਇਤਾ ਦਿੰਦਿਆਂ ਛੇਤੀ ਤੋਂ ਛੇਤੀ ਸਿਵਲ ਹਸਪਤਾਲ ਅਬੋਹਰ ਪਹੁੰਚਾਇਆ ਤਾਂ ਜੋ ਉਹਨਾਂ ਨੂੰ ਡਾਕਟਰੀ ਮਦਦ ਮਿਲ ਸਕੇ । ਦੋਨੋਂ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਸਨ ਅਤੇ ਸੜਕ ਸੁਰੱਖਿਆ ਫੋਰਸ ਵੱਲੋਂ ਤੇਜ਼ੀ ਨਾਲ ਮੁਹਈਆ ਕਰਵਾਈ ਗਈ ਮਦਦ ਨਾਲ ਉਹ ਤੁਰੰਤ ਹੀ ਹਸਪਤਾਲ ਪਹੁੰਚ ਗਏ।

ਇਸੇ ਤਰ੍ਹਾਂ ਬੀਤੇ ਕੱਲ ਅਮੀਰ ਖਾਸ ਅਤੇ ਘੁਬਾਇਆ ਨੇੜੇ ਟਰੱਕ ਅਤੇ ਕਰੂਜ਼ਰ ਦੀ ਟੱਕਰ ਹੋ ਗਈ ਸੀ ਜਿੱਥੇ ਸੜਕ ਸੁਰੱਖਿਆ ਫੋਰਸ ਦੀ ਟੀਮ ਤੁਰੰਤ ਮੌਕੇ ਤੇ ਪਹੁੰਚੀ ਅਤੇ ਉਸਨੇ ਜ਼ਖਮੀਆਂ ਨੂੰ ਮੁਢਲੀ ਸਹਾਇਤਾ ਦੇ ਕੇ ਤੁਰੰਤ ਟ੍ਰੈਫਿਕ ਆਮ ਵਾਂਗ ਚਲਵਾਇਆ ।

ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਸੜਕ ਸੁਰੱਖਿਆ ਫੋਰਸ ਤੈਨਾਤ ਕੀਤੀ ਗਈ ਹੈ ਜੋ ਕਿ ਸੜਕਾਂ ਤੇ ਹੋਣ ਵਾਲੇ ਸੜਕ ਹਾਦਸਿਆਂ ਮੌਕੇ ਤੁਰੰਤ ਲੋਕਾਂ ਦੀ ਸਹਾਇਤਾ ਲਈ ਪਹੁੰਚਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਾਜ ਸਭਾ ਨਾਮਜ਼ਦਗੀ ਤੋਂ ਬਾਅਦ ਸੋਨੀਆ ਗਾਂਧੀ ਨੇ ਰਾਏਬਰੇਲੀ ਦੇ ਲੋਕਾਂ ਨੂੰ ਲਿਖੀ ਚਿੱਠੀ

ਮਹਾਰਾਸ਼ਟਰ ਸਰਕਾਰ ਮੂਲ ਐਕਟ 1956 ਅਨੁਸਾਰ ਚੋਣ ਕਰਵਾ ਕੇ ਕਰੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਬੋਰਡ ਕਾਇਮ – ਐਡਵੋਕੇਟ ਧਾਮੀ