ਮੋਦੀ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ, 20 ਦਸੰਬਰ, 2020 : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਮੱਥਾ ਟੇਕਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ‘ਚ ਟਵੀਟ ਕਰਦਿਆਂ ਲਿਖਿਆ ਕਿ, “ਖ਼ੁਦ ਨੂੰ ਸੁਭਾਗਾ ਮੰਣਦਾ ਹਾਂ ਜੋ ਮੈਨੂੰ ਗੁਰੂ ਜੀ ਦੇ ਚਰਨਾਂ ‘ਚ ਆਨੰਦਮਈ ਸਮਾਂ ਬਿਤਾਉਣ ਦਾ ਮੌਕਾ ਮਿਲਿਆ”…….

ਉਨ੍ਹਾਂ ਅੱਗੇ ਲਿਖਿਆ ਕਿ, “ਮੇਰੇ ਲਈ ਮਾਣ ਵਾਲੀ ਗੱਲ ਹੈ ਜਿਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਮਨਾਇਆ; ਉਸੇ ਤਰ੍ਹਾਂ ਹੁਣ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸੇਵਾ ਵੀ ਮੇਰੇ ਹਿੱਸੇ ਆਈ ਹੈ”

ਉਹਨਾਂ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਨੁੰ ਸ਼ਰਧਾਂਜਲੀ ਭੇਂਟ ਕੀਤੀ ਤੇ ਗੁਰੂ ਸਾਹਿਬ ਵੱਲੋਂ ਸਾਰਿਆਂ ਲਈ ਬਰਾਬਰ ਸਮਾਜ ਦੀ ਗੱਲ ਚੇਤੇ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਟ‌ਿਆਲਾ ‘ਚ ਬੇਰੁਜ਼ਗਾਰ ETT TET ਪਾਸ ਅਧਿਆਪਕਾਂ ‘ਤੇ ਲਾਠੀਚਾਰਜ, ਪੜ੍ਹੋ ਕਿਉਂ ?

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦੇਸ਼ ਭਰ ‘ਚ ਦਿੱਤੀਆਂ ਜਾਣਗੀਆਂ ਸ਼ਰਧਾਂਜਲੀਆਂ