ਕਾਂਗਰਸੀ MP ਮਨੀਸ਼ ਤਿਵਾੜੀ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ !

ਸ੍ਰੀ ਅਨੰਦਪੁਰ ਸਾਹਿਬ, 18 ਫਰਵਰੀ 2024 – ਬੀਤੇ ਦਿਨ ਤੋਂ ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ। ਪਰ ਹੁਣ ਇਨ੍ਹਾਂ ਖਬਰਾਂ ‘ਤੇ ਵਿਰਾਮ ਲੱਗ ਗਿਆ ਹੈ। ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਕਿਹਾ ਹੈ ਕਿ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਸਾਰੀਆਂ ਖ਼ਬਰਾਂ ਗਲਤ ਹਨ। ਉਹ ਕਿਸੇ ਬੀਜੇਪੀ ‘ਚ ਨਹੀਂ ਜਾ ਰਹੇ, ਉਹ ਕਾਂਗਰਸ ਪਾਰਟੀ ‘ਚ ਹੀ ਰਹਿਣਗੇ।

ਮਨੀਸ਼ ਤਿਵਾਰੀ ਨੇ ਕਿਹਾ ਹੈ ਕਿ ਮੈਂ ਆਪਣੇ ਖੇਤਰ ‘ਚ ਕੰਮ ਕਰ ਰਿਹਾ ਹਾਂ। ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਪੂਰੀ ਤਰ੍ਹਾਂ ਫਰਜ਼ੀ ਅਤੇ ਬਕਵਾਸ ਹੈ। ਮੈਂ ਇਸ ‘ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ।

ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਕਾਂਗਰਸ ਦੇ ਐਮ.ਪੀ. ਦੋ ਦਿਨਾਂ ਤੋਂ ਪੰਜਾਬ ਵਿੱਚ ਚਰਚਾ ਸੀ ਕਿ ਮਨੀਸ਼ ਤਿਵਾੜੀ ਭਾਜਪਾ ਵਿੱਚ ਸ਼ਾਮਲ ਹੋਣਗੇ। ਤਿਵਾੜੀ ਲੁਧਿਆਣਾ ਲੋਕ ਸਭਾ ਤੋਂ ਭਾਜਪਾ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨਾ ਚਾਹੁੰਦੇ ਹਨ। ਹਾਲਾਂਕਿ ਲੁਧਿਆਣਾ ਸੀਟ ‘ਤੇ ਭਾਜਪਾ ਕੋਲ ਕਈ ਸਮਰੱਥ ਉਮੀਦਵਾਰ ਹਨ। ਲੁਧਿਆਣਾ ਸੀਟ ਦਾ ਮਾਮਲਾ ਅਜੇ ਪੈਂਡਿੰਗ ਸੀ। ਪਰ ਮਨੀਸ਼ ਤਿਵਾਰੀ ਨੇ ਇਨ੍ਹਾਂ ਸਾਰੀਆਂ ਅਟਕਲਾਂ ‘ਤੇ ਵਿਰਾਮ ਲਗਾ ਦਿੱਤਾ ਹੈ।

ਇਨ੍ਹਾਂ ਸਾਰੀਆਂ ਚਰਚਾਵਾਂ ਦਰਮਿਆਨ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ “ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਬੇਬੁਨਿਆਦ ਹਨ। ਉਹ ਆਪਣੇ ਹਲਕੇ ਵਿੱਚ ਹਨ ਅਤੇ ਆਪਣੇ ਇਲਾਕੇ ਦੇ ਵਿਕਾਸ ਕਾਰਜਾਂ ਦੀ ਦੇਖ-ਰੇਖ ਕਰ ਰਹੇ ਹਨ। ਸ਼ਨੀਵਾਰ (17 ਫਰਵਰੀ) ਦੀ ਰਾਤ ਨੂੰ ਉਹ ਆਪਣੇ ਕਾਂਗਰਸੀ ਵਰਕਰਾਂ ਦੇ ਘਰ ਹੀ ਰੁਕੇ ਸਨ।

ਤੁਹਾਨੂੰ ਦੱਸ ਦੇਈਏ ਕਿ ਮਨੀਸ਼ ਤਿਵਾੜੀ ਸੰਸਦ ਮੈਂਬਰ ਹੋਣ ਤੋਂ ਇਲਾਵਾ ਪੇਸ਼ੇ ਤੋਂ ਵਕੀਲ ਵੀ ਹਨ। 17ਵੀਂ ਲੋਕ ਸਭਾ ਚੋਣਾਂ ਵਿੱਚ ਮਨੀਸ਼ ਤਿਵਾੜੀ ਨੇ ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ। ਜਿਸ ਵਿੱਚ ਉਹ ਜਿੱਤ ਗਿਆ। ਮਨੀਸ਼ ਤਿਵਾੜੀ ਯੂਪੀਏ ਸਰਕਾਰ ਦੌਰਾਨ 2012 ਤੋਂ 2014 ਤੱਕ ਸੂਚਨਾ ਤੇ ਪ੍ਰਸਾਰਣ ਮੰਤਰੀ ਰਹੇ। ਇਸ ਤੋਂ ਪਹਿਲਾਂ ਉਹ 2009 ਤੋਂ 2014 ਤੱਕ ਲੁਧਿਆਣਾ ਸੀਟ ਤੋਂ ਸੰਸਦ ਮੈਂਬਰ ਰਹੇ। ਉਹ ਯੂਪੀਏ ਸਰਕਾਰ ਦੌਰਾਨ ਕਾਂਗਰਸ ਪਾਰਟੀ ਦੇ ਬੁਲਾਰੇ ਵੀ ਸਨ।

ਮਨੀਸ਼ ਤਿਵਾੜੀ 1988 ਤੋਂ 1993 ਤੱਕ ਇੰਡੀਅਨ ਨੈਸ਼ਨਲ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਰਹੇ। ਇਸ ਤੋਂ ਬਾਅਦ ਉਹ 1998 ਤੋਂ 2000 ਦਰਮਿਆਨ ਭਾਰਤੀ ਯੂਥ ਕਾਂਗਰਸ (ਆਈ) ਦੇ ਪ੍ਰਧਾਨ ਰਹੇ। 2004 ਵਿਚ ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਮਨੀਸ਼ ਤਿਵਾੜੀ 2009 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਹਰਾ ਕੇ ਸੰਸਦ ਮੈਂਬਰ ਬਣੇ ਸਨ। 2014 ਵਿੱਚ ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੈਸ ਏਜੰਸੀ ਦੇ ਮੁਲਾਜ਼ਮਾਂ ਤੋਂ ਲੁੱਟੇ 7 ਲੱਖ: ਲੁਟੇਰਿਆਂ ਨੇ ਅੱਖਾਂ ‘ਚ ਮਿਰਚਾਂ ਪਾ ਕੇ ਕੀਤੀ ਵਾਰਦਾਤ

ਅੱਖਾਂ ਦੀ ਰੋਸ਼ਨੀ ਧੁੰਦਲੀ ਹੋਣ ਲੱਗ ਪਈ ਹੈ ਤਾਂ ਕਰੋ ਇਹ 7 ਕੰਮ…..