ਡਾ.ਇੰਦਰਬੀਰ ਸਿੰਘ ਨਿੱਜਰ ਦੂਸਰੀ ਵਾਰ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ

ਅੰਮ੍ਰਿਤਸਰ 19 ਫਰਵਰੀ 2024 – ਚੀਫ਼ ਖ਼ਾਲਸਾ ਦੀਵਾਨ ਜਨਰਲ ਕਮੇਟੀ ਦੀਆਂ ਹੋਈਆ ਚੋਣਾਂ ‘ਚ ਇਕ ਵਾਰ ਫਿਰ ਡਾ.ਇੰਦਰਬੀਰ ਸਿੰਘ ਨਿੱਜਰ ਅਤੇ ਉਹਨਾਂ ਦੀ ਟੀਮ ਨੇ ਬਾਜੀ ਮਾਰੀ ਹੈ। ਚੋਣਾਂ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਕੁੱਲ 491 ਮੈਂਬਰਾਂ ਵਿਚੋ 399 ਮੈਂਬਰਾਂ ਨੇ ਵੋਟਾਂ ਪਾਈਆ ਜਿਸ ਵਿਚੋਂ ਜੇਤੂ ਉਮੀਦਵਾਰਾਂ ਵਿਚ ਸ਼ਾਮਲ ਪ੍ਰਧਾਨਗੀ ਦੇ ਅਹੁਦੇ ਤੇ ਖੜ੍ਹੇ ਡਾ.ਇੰਦਰਬੀਰ ਸਿੰਘ ਨਿੱਜਰ ਨੂੰ 247 ਅਤੇ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ ਨੂੰ 242, ਮੀਤ ਪ੍ਰਧਾਨ ਜਗਜੀਤ ਸਿੰਘ ਬੰਟੀ ਨੂੰ 212, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ ਨੂੰ 226, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੂੰ 221 ਅਤੇ ਰਮਨੀਕ ਸਿੰਘ ਨੂੰ 217 ਵੋਟਾਂ ਨਾਲ ਜਿੱਤ ਹਾਸਲ ਕੀਤੀ।

ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਨੇ 97 ਵੋਟਾਂ ਦੇ ਫਰਕ ਨਾਲ, ਮੀਤ ਪ੍ਰਧਾਨ ਸ੍ਰ.ਸੰਤੋਖ ਸਿੰਘ ਸੇਠੀ ਨੇ 92 ਫੋਟਾਂ ਦੇ ਫਰਕ ਨਾਲ, ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ ਬੰਟੀ ਨੇ 32 ਵੋਟਾਂ ਦੇ ਫਰਕ ਨਾਲ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ ਨੇ 61 ਵੋਟਾਂ ਦੇ ਫਰਕ ਨਾਲ, ਆਨਰੇਰੀ ਸਕੱਤਰ ਸ੍ਰ.ਸਵਿੰਦਰ ਸਿੰਘ ਕੱਥੂਨੰਗਲ ਨੇ 35 ਵੋਟਾਂ ਦੇ ਫਰਕ ਨਾਲ, ਅਤੇ ਰਮਨੀਕ ਸਿੰਘ ਨੇ 63 ਵੋਟਾਂ ਦੇ ਫਰਕ ਨਾਲ ਬਾਜੀ ਮਾਰੀ।

ਇਸ ਮੌਕੇ ਡਾ.ਇੰਦਰਬੀਰ ਸਿੰਘ ਨਿੱਜਰ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿਚ ਅਸੀਂ ਦੀਵਾਨ ਦੀ ਚੜ੍ਹਦੀ ਕਲਾ ਲਈ ਸਭ ਦੇ ਸਹਿਯੋਗ ਨਾਲ ਇਕ ਮੁੱਠ ਹੋ ਕੇ ਕੰਮ ਕਰਾਗੇ। ਇਸ ਮੋਕੇ ਜਿੱਤ ਦੀ ਖੁਸ਼ੀ ਵਿਚ ਲਡੂਆਂ ਦਾ ਪ੍ਰਸ਼ਾਦ ਵੱਡਿਆ ਗਿਆ ਅਤੇ ਪ੍ਰਮਾਤਮਾ ਦਾ ਇਸ ਅਪਾਰ ਕਿਰਪਾ ਲਈ ਸ਼ੁਕਰਾਨਾ ਅਦਾ ਕੀਤਾ ਗਿਆ।

ਦੂਜੀ ਧਿਰ ਵੋਟਾਂ ਦੌਰਾਨ ਲਗਾਇਆ ਧਰਨਾ ਇਨਕਮ ਟੈਕਸ ਦੇ ਰਿਟਾਇਰਡ ਅਧਿਕਾਰੀ ਸੁਰਿੰਦਰਜੀਤ ਸਿੰਘ ਪਾਲ ਜੋ ਜੋ ਕਿ ਡਾਕਟਰ ਨਿੱਜਰ ਦੇ ਸਾਹਮਣੇ ਪ੍ਰਧਾਨਗੀ ਦੀ ਚੋਣ ਲੜ ਰਹੇ ਸਨ। ਉਹਨਾਂ ਦੇ ਧੜੇ ਦੇ ਛੇ ਮੈਂਬਰ ਜਿਨਾਂ ਵਿੱਚ ਪ੍ਰੋਫੈਸਰ ਬਲਜਿੰਦਰ ਸਿੰਘ ਅਮਰਜੀਤ ਸਿੰਘ ਭਾਟੀਆ ਹਰੀ ਸਿੰਘ ਤੇ ਹੋਰ ਮੈਂਬਰ ਸ਼ਾਮਿਲ ਸਨ ਉਹਨਾਂ ਵੱਲੋਂ ਚੀਫ ਖਾਲਸਾ ਦੀਵਾਨ ਦੇ ਦਫਤਰ ਦੇ ਬਾਹਰ ਧਰਨਾ ਲਗਾਇਆ ਗਿਆ ਕਾਰਨ ਪੁੱਛਣ ਤੇ ਉਹਨਾਂ ਨੇ ਦੱਸਿਆ ਕਿ ਉਹਨਾਂ ਨੂੰ ਦੀਵਾਨ ਤੋਂ ਨਿੱਜਰ ਪ੍ਰਧਾਨ ਵੱਲੋਂ ਬਾਹਰ ਕੱਢਿਆ ਗਿਆ ਹੈ ਪਰ ਉਹਨਾਂ ਦਾ ਵੋਟਿੰਗ ਦਾ ਹੱਕ ਉਹ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਪੋਲ ਲਿਖਵਾ ਕੇ ਲਿਆਏ ਹਨ ਇਸ ਦੇ ਬਾਵਜੂਦ ਵੀ ਉਹਨਾਂ ਨੂੰ ਵੋਟ ਨਹੀਂ ਪਾਉਣ ਦਿੱਤੀ ਗਈ ਹੈ। ਜਿਸ ਦਾ ਵਿਰੋਧ ਕਰਨ ਲਈ ਉਹ ਧਰਨੇ ਤੇ ਬੈਠੇ ਹਨ ਹਾਲਾਂਕਿ ਕੁਝ ਦੇ ਧਰਨੇ ਤੋਂ ਬੈਠਣ ਤੋਂ ਬਾਅਦ ਉਹਨਾਂ ਵੱਲੋਂ ਧਰਨਾ ਚੁੱਕ ਲਿਆ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਦਾ ਔਰੇਂਜ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ

ਮੋਹਾਲੀ ‘ਚ ਇਨਕਮ ਟੈਕਸ ਦਫਤਰ ਦੇ ਬਾਹਰ ਅੱਜ ਪੰਜਾਬ ਕਾਂਗਰਸ ਕਰੇਗੀ ਪ੍ਰਦਰਸ਼ਨ