- ਸਰਕਾਰੀ ਨੌਕਰੀ ਤੇ ਮੁਆਵਜ਼ੇ ਦੀ ਮੰਗ
ਖਨੌਰੀ ਬਾਰਡਰ, 20 ਫਰਵਰੀ 2024 – ਖਨੌਰੀ ਬਾਰਡਰ ‘ਤੇ ਪੈਂਦੇ ਪਿੰਡ ਕਾਂਗਥਲਾ ਦੇ ਕਿਸਾਨ ਮਨਜੀਤ ਸਿੰਘ ਦੀ 18 ਫਰਵਰੀ ਨੂੰ ਦੇਰ ਰਾਤ ਮੌਤ ਹੋ ਗਈ ਸੀ। 72 ਸਾਲਾ ਮਨਜੀਤ ਸਿੰਘ ਦੀ ਸਿਹਤ ਐਤਵਾਰ ਸ਼ਾਮ 4 ਵਜੇ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਉਸ ਦੀ ਹਾਲਤ ਗੰਭੀਰ ਹੋਣ ’ਤੇ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਨਜੀਤ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ, ਮਨਜੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਅਜੇ ਨਹੀਂ ਹੋਇਆ ਹੈ।
ਮਨਜੀਤ ਸਿੰਘ ਦੀ ਮੌਤ ਬਾਰੇ ਜਿਵੇਂ ਹੀ ਕਿਸਾਨ ਆਗੂਆਂ ਨੂੰ ਪਤਾ ਲੱਗਾ ਤਾਂ ਉਹ ਸੋਮਵਾਰ ਬਾਅਦ ਦੁਪਹਿਰ ਰਾਜਿੰਦਰਾ ਹਸਪਤਾਲ ਪੁੱਜੇ। ਦੇਰ ਦੁਪਹਿਰ ਤੱਕ ਕਿਸਾਨ ਇਸ ਮੌਤ ਲਈ ਹਰਿਆਣਾ ਪੁਲਿਸ ਨੂੰ ਜ਼ਿੰਮੇਵਾਰ ਠਹਿਰਾ ਰਹੇ ਸਨ। ਇੰਨਾ ਹੀ ਨਹੀਂ ਉਨ੍ਹਾਂ ਮਨਜੀਤ ਸਿੰਘ ਦਾ ਪੋਸਟਮਾਰਟਮ ਕਰਵਾਉਣ ਤੋਂ ਵੀ ਇਨਕਾਰ ਕਰ ਦਿੱਤਾ ਅਤੇ ਮੰਗ ਕੀਤੀ ਕਿ ਪਹਿਲਾਂ ਕਾਰਵਾਈ ਕੀਤੀ ਜਾਵੇ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਅਜੇ ਤੱਕ ਪੋਸਟਮਾਰਟਮ ਨਹੀਂ ਕਰਵਾ ਸਕੇ ਹਨ।
ਇਸ ਦੇ ਨਾਲ ਹੀ ਕਿਸਾਨ ਆਗੂਆਂ ਦੀ ਮੰਗ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਇਹ ਮੰਗਾਂ ਪੂਰੀਆਂ ਹੋਣ ਤੋਂ ਬਾਅਦ ਹੀ ਪੋਸਟਮਾਰਟਮ ਕਰਵਾਇਆ ਜਾਵੇਗਾ।