ਮਜੀਠੀਆ ਨੇ ਕਿਸਾਨ ਮੋਰਚੇ ਦੇ ਪਹਿਲੇ ਮ੍ਰਿਤਕ ਕਿਸਾਨ ਬਾਪੂ ਗਿਆਨ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਗੁਰਦਾਸਪੁਰ, 20 ਫਰਵਰੀ 2024 – ਬੀਤੇ ਦਿਨੀ ਸ਼ੰਭੂ ਬਾਰਡਰ ਤੇ ਕਿਸਾਨ ਮੋਰਚੇ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਚਾਚੋਕੇ ਦੇ ਕਿਸਾਨ ਬਾਪੂ ਗਿਆਨ ਸਿੰਘ ਦਾ ਅਥਰੂ ਗੈਸ ਬਥੇਰਾ ਚੜਨ ਨਾਲ ਦਿਹਾਂਤ ਹੋ ਗਿਆ ਸੀ। ਇਸ ਦੁੱਖ ਦੀ ਘੜੀ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਹਨਾਂ ਦੇ ਭਤੀਜੇ ਕਸ਼ਮੀਰ ਸਿੰਘ ਅਤੇ ਉਹਨਾਂ ਦੇ ਭਰਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲੇ ਅੰਦੋਲਨ ਦੌਰਾਨ ਜਿਹੜੀਆਂ ਮੰਗਾਂ ਮੰਨੀਆਂ ਸਨ ਉਹਨਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਕਿਸਾਨਾਂ ਨੂੰ ਮੁੜ ਅੰਦੋਲਨ ਛੇੜਨਾ ਪਿਆ।

ਇਸ ਮੌਕੇ ਉਹਨਾਂ ਨੇ ਹਰਿਆਣਾ ਪੁਲਿਸ ਦੀ ਐਸਪੀ ਦੀ ਇੱਕ ਵੀਡੀਓ ਜਨਤਕ ਕਰਦਿਆਂ ਕਿਹਾ ਕਿ ਹਰਿਆਣਾ ਪੁਲਿਸ ਪੰਜਾਬ ਦੀ ਧਰਤੀ ਤੇ ਬੈਠੇ ਕਿਸਾਨਾਂ ਤੇ ਮੁਕਦਮੇ ਦਰਜ ਕਰਨ ਅਤੇ ਉਹਨਾਂ ਦੀ ਪਛਾਣ ਦੱਸਣ ਵਾਲਿਆਂ ਦੇ ਨਾਂ ਗੁਪਤ ਰੱਖਣ ਵਰਗੀਆਂ ਗੱਲਾਂ ਕਹਿ ਕੇ ਪੰਜਾਬ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ, ਪਰ ਪੰਜਾਬ ਸਰਕਾਰ ਆਪਣੇ ਕਿਸਾਨਾਂ ਤੇ ਆਪਣੀ ਹੀ ਧਰਤੀ ਤੇ ਹਰਿਆਣਾ ਪੁਲਿਸ ਵੱਲੋਂ ਦਾਗੇ ਜਾ ਰਹੇ ਅਥਰੂ ਗੈਸ ਦੇ ਗੋਲੇ ਅਤੇ ਪਲਾਸਟਿਕ ਦੀਆਂ ਗੋਲੀਆਂ ਮਾਰ ਕੇ ਸੈਂਕੜੇ ਕਿਸਾਨਾਂ ਨੂੰ ਜਖਮੀ ਕੀਤਾ ਹੈ।

ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਹਰਿਆਣਾ ਸਰਕਾਰ ਦਾ ਮੈਚ ਫਿਕਸ ਹੋ ਚੁੱਕਾ ਹੈ। ਕਿਸਾਨਾਂ ਤੇ ਢਾਏ ਜਾ ਰਹੇ ਤਸ਼ੱਦਦ ਵਿੱਚ ਭਗਵੰਤ ਮਾਨ ਬਰਾਬਰ ਦੇ ਜਿੰਮੇਵਾਰ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਭਗਵੰਤ ਮਾਨ ਤੇ ਇਹਨਾਂ ਦੇ ਹੋਰ ਆਗੂ ਜੋ ਹੁਣ ਕੈਬਨਟ ਦੇ ਵਿੱਚ ਹਨ ਬਾਰ ਬਾਰ ਇਹ ਗੱਲ ਕਹਿੰਦੇ ਸਨ ਕਿ ਸਾਨੂੰ ਮੌਕਾ ਦਿਓ ਅਸੀਂ ਐਮ ਐਸ ਪੀ ਦੇਵਾਂਗੇ ਪਰ ਹੁਣ ਉਹੀ ਭਗਵੰਤ ਮਾਨ ਦੀ ਸਰਕਾਰ ਦੋ ਸਾਲ ਬੀਤ ਜਾਣ ਦੇ ਬਾਅਦ ਵੀ ਕਿਸਾਨਾਂ ਨੂੰ ਉਹਨਾਂ ਦੇ ਹੱਕ ਨਹੀਂ ਦੇ ਰਹੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਇਕ ਕਰੋੜ ਦੀ ਰਾਸ਼ੀ ਦੇਣ ਦਾ ਐਲਾਨ ਕਰੇ ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਵੱਲੋਂ ਮਕੌੜਾ ਪੱਤਣ ਤੋਂ ਪਾਰ ਦੇ ਲੋਕਾਂ ਨੂੰ ਵੱਡਾ ਤੋਹਫ਼ਾ, ਪੁਲ ਬਣਾਉਣ ਦਾ ਨੋਟੀਫ਼ਿਕੇਸ਼ਨ ਜਾਰੀ

ਕੇਂਦਰ MSP ‘ਤੇ ਕਾਨੂੰਨ ਲਈ ਪਾਰਲੀਮੈਂਟ ਸੈਸ਼ਨ ਸੱਦੇ – ਕਿਸਾਨ