ਨਵੀਂ ਦਿੱਲੀ, 21 ਫਰਵਰੀ 2024 – ਐਤਵਾਰ ਨੂੰ ਕਿਸਾਨਾਂ ਤੇ ਸਰਕਾਰਾਂ ਵਿਚਾਲੇ ਚੌਥੇ ਦੌਰ ਦੀ ਮੀਟਿੰਗ ਹੋਈ, ਜਿਸ ‘ਚ ਸਰਕਾਰ ਨੇ ਕਿਸਾਨਾਂ ਨੂੰ ਚਾਰ ਫਸਲਾਂ ‘ਤੇ ਪੰਜ ਸਾਲ ਦਾ ਕੰਟਰੈਕਟ ਦੇਣ ਦਾ ਪ੍ਰਸਤਾਵ ਪੇਸ਼ ਕੀਤਾ, ਪਰ ਕਿਸਾਨਾਂ ਨੇ ਇਸ ਨੂੰ ਨਾ-ਮਨਜ਼ੂਰ ਕਰ ਦਿੱਤਾ ਅਤੇ ਇਹ ਗੱਲ ਸਿਰੇ ਨਹੀਂ ਚੜ੍ਹ ਸਕੀ। ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਦਿੱਲੀ ਮਾਰਚ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅੱਜ ਸਵੇਰੇ 11 ਵਜੇ ਦੇ ਕਰੀਬ ਕਿਸਾਨ ਦਿੱਲੀ ਵੱਲ ਨੂੰ ਕੂਚ ਕਰਨਗੇ।
ਘੱਟੋ-ਘੱਟ ਸਮਰਥਨ ਮੁੱਲ ‘ਤੇ ਸਰਕਾਰ ਦੇ ਪ੍ਰਸਤਾਵ ਨੂੰ ਖਾਰਜ ਕਰਨ ‘ਤੇ ਕਿਸਾਨ ਨੇਤਾਵਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ, “ਅਸੀਂ ਚੰਗਾ ਕਰਨਾ ਚਾਹੁੰਦੇ ਹਾਂ ਅਤੇ ਅਜਿਹਾ ਕਰਨ ਲਈ ਕਈ ਰਾਏ ਦਿੱਤੀ ਜਾ ਸਕਦੀ ਹੈ, ਕਿਉਂਕਿ ਅਸੀਂ ਹਮੇਸ਼ਾ ਚੰਗੀ ਰਾਏ ਦਾ ਸੁਆਗਤ ਕਰਦੇ ਹਾਂ… ਪਰ ਇਸ ਬਾਰੇ ਕੋਈ ਰਸਤਾ ਲੱਭਣ ਲਈ ਕਿ ਇਹ ਰਾਇ ਕਿਵੇਂ ਲਾਭਦਾਇਕ ਹੋਵੇਗੀ, ਇੱਕੋ ਇੱਕ ਰਸਤਾ ਗੱਲਬਾਤ ਹੈ, ਗੱਲਬਾਤ ਨਾਲ, ਕੋਈ ਹੱਲ ਜ਼ਰੂਰ ਨਿਕਲੇਗਾ…”