ਖਨੌਰੀ ਬਾਰਡਰ, 21 ਫਰਵਰੀ 2024 – ਖਨੌਰੀ ਬਾਰਡਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਕ 23 ਸਾਲਾਂ ਨੌਜਵਾਨ ਦੀ ਕਿਸਾਨੀ ਸੰਘਰਸ਼ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸ਼ੁਭਕਰਮਨ ਸਿੰਘ ਪੁੱਤਰ ਚਰਨਜੀਤ ਸਿੰਘ ਵਜੋਂ ਹੋਈ ਹੈ। ਉਹ ਬਠਿੰਡਾ ਦੇ ਰਾਮਪੁਰਾ ਇਲਾਕੇ ਦੇ ਪਿੰਡ ਬੱਲੋ ਦਾ ਰਹਿਣ ਵਾਲਾ ਸੀ। ਸ਼ੁਭਕਰਮਨ ਦੀ ਲਾਸ਼ ਨੂੰ ਰਾਜਿੰਦਰ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਲਿਆਂਦਾ ਗਿਆ ਹੈ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਸ਼ੁਭਕਰਮਨ ਤੋਂ ਇਲਾਵਾ 12 ਹੋਰ ਕਿਸਾਨ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਨੌਜਵਾਨ ਕਿਸਾਨ ਸ਼ੁਭ ਕਰਨ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਪਿਛਲੇ ਤਿੰਨ ਚਾਰ ਦਿਨ ਪਹਿਲਾਂ ਕਿਸਾਨ ਅੰਦੋਲਨ ਵਿੱਚ ਖਨੌਰੀ ਪੰਜਾਬ ਹਰਿਆਣਾ ਬਾਰਡਰ ਤੇ ਗਿਆ ਸੀ।
ਇਸ ਘਟਨਾ ਦੀ ਪੁਸ਼ਟੀ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਪੰਜਾਬ ਦੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬਲੋ ਕੀਤੀ ਗਈ ਹੈ ਅਤੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਕਿਸਾਨ ਦੇ ਪਰਿਵਾਰਿਕ ਮੈਂਬਰਾਂ ਨੂੰ ਮੁਆਵਜ਼ੇ ਦੇ ਨਾਲ ਨਾਲ ਉਸ ਦੇ ਕਰਜਾ ਮੁਆਫ ਕੀਤਾ ਜਾਵੇ।