ਸ਼ੁਭਕਰਨ ਦੀ ਮੌ+ਤ ਮਾਮਲੇ ‘ਚ ਪਰਚਾ ਦਰਜ ਕਰਕੇ ਦੋਸ਼ੀ ਅਫਸਰਾਂ ਖਿਲਾਫ ਕੀਤੀ ਜਾਵੇਗੀ ਕਾਰਵਾਈ – CM ਮਾਨ

ਚੰਡੀਗੜ੍ਹ, 22 ਫਰਵਰੀ 2024 – ਖਨੌਰੀ ਬਾਰਡਰ ‘ਤੇ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਹਰਿਆਣਾ ਪੁਲਿਸ ਦੀ ਕਥਿਤ ਬੇਰਹਿਮ ਕਾਰਵਾਈ ਵਿੱਚ ਇੱਕ ਨੌਜਵਾਨ ਕਿਸਾਨ ਦੀ ਮੌਤ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਹਰਿਆਣਾ ਪੁਲੀਸ ਦੀ ਇਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ।

ਮਾਨ ਨੇ ਕਿਹਾ ਕਿ ਸ਼ੁਭਕਰਨ ਅੰਦੋਲਨ ਵਿੱਚ ਕੋਈ ਵੀ ਫੋਟੋ ਖਿਚਵਾਉਣ ਨਹੀਂ ਗਿਆ ਸੀ। ਉਹ ਆਪਣੀ ਫ਼ਸਲ ਦਾ ਉਚਿਤ ਮੁੱਲ ਮੰਗਣ ਲਈ ਉੱਥੇ ਗਿਆ ਸੀ। ਖਨੌਰੀ ਬਾਰਡਰ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਮੌਤ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ੁਭਕਰਨ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਸੀਂ ਪਰਚਾ ਦਰਜ ਕਰਾਂਗੇ, ਐਫਆਈਆਰ ਦਰਜ ਕਰਕੇ ਜਾਂਚ ਦੇ ਹੁਕਮ ਦਿੱਤੇ ਜਾਣਗੇ। ਜੋ ਵੀ ਅਧਿਕਾਰੀ ਜ਼ਿੰਮੇਵਾਰ ਹੋਇਆ ਉਹਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਮੈਨੂੰ ਦੁਖ ਹੈ ਕਿ ਮੇਰੇ ਸੂਬੇ ਦਾ ਨੌਜਵਾਨ ਦੁਨੀਆ ਵਿਚ ਨਹੀਂ ਰਿਹਾ, ਮੈਨੂੰ ਇਹ ਗੱਲ ਸਮਝ ਨਹੀਂ ਆ ਰਹੀ ਕਿ, ਲੜਾਈ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਹੈ, ਫਿਰ ਹਰਿਆਣਾ ਸਰਕਾਰ ਕਿਸਾਨਾਂ ਨੂੰ ਕਿਉਂ ਰੋਕ ਰਹੀ ਹੈ ? ਸੀ ਐਮ ਮਾਨ ਨੇ ਕਿਹਾ ਕਿ ਸ਼ੁਭਕਰਨ ਦੇ ਪਰਿਵਾਰ ਨਾਲ ਆਰਥਿਕ ਤੇ ਸਮਾਜਿਕ ਤੌਰ ਤੇ ਖੜ੍ਹੇ ਹੋਣਗੇ। ਕਾਨੂੰਨ ਵਿਵਸਥਾ ਨੂੰ ਹਰਿਆਣਾ ਪੁਲਿਸ ਖਰਾਬ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਪਟਨ ਅਮਰਿੰਦਰ ਨੇ ਕਿਸਾਨਾਂ ਲਈ ਨਹੀਂ ਬਲਕਿ ਆਪਣੇ ਨਿੱਜੀ ਸਵਾਰਥ ਲਈ ਮੋਦੀ ਨਾਲ ਕੀਤੀ ਮੁਲਾਕਾਤ- ਹਰਚੰਦ ਬਰਸਟ

ਹਰਿਆਣਾ ਸਰਕਾਰ ਨੇ 7 ਜ਼ਿਲ੍ਹਿਆਂ ‘ਚ ਇੰਟਰਨੈੱਟ ‘ਤੇ ਪਾਬੰਦੀ ਫੇਰ ਵਧਾਈ