ਕਾਬੁਲ, 20 ਦਸੰਬਰ 2020 – ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਹੋਏ ਕਾਰ ਬੰਬ ਧਮਾਕੇ ਵਿਚ 9 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 20 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਅਤੇ ਇਸ ਹਮਲੇ ਵਿਚ ਸਥਾਨਕ ਸੰਸਦ ਮੈਂਬਰ ਖਾਨ ਮੁਹੰਮਦ ਵਾਰਡਾਕ ਵੀ ਜ਼ਖਮੀ ਹੋਏ ਹਨ। ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਫਿਲਹਾਲ ਅਫਗਾਨ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਜਦੋਂ ਕਿ ਸੁਰੱਖਿਆ ਬਲਾਂ ਵੱਲੋਂ ਸਰਚ ਅਭਿਆਨ ਵੀ ਜਾਰੀ ਹੈ।