ਪਟਿਆਲਾ, 25 ਫਰਵਰੀ 2024 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਪ੍ਰਿਤਪਾਲ ਸਿੰਘ ਨਾਲ ਕੀਤੀ ਗਈ ਨਾਜਾਇਜ਼ ਕੁੱਟਮਾਰ ਦੇ ਸਖਤ ਸ਼ਬਦਾਂ ‘ਚ ਨਿਖੇਦੀ ਕੀਤੀ ਹੈ , ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਬੇਨਤੀ ਕੀਤੀ ਹੈ ਕਿ ਨਿਹੱਥੇ ਨੌਜਵਾਨ ਨਾਲ ਅਜਿਹਾ ਸਲੂਕ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਸੰਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਐਕਸ ‘ਤੇ ਟਵੀਟ ਕਰਦਿਆਂ ਕਿਹਾ ਕਿ, “ਹਰਿਆਣਾ ਪੁਲਿਸ ਵੱਲੋਂ ਸਾਡੇ ਨੌਜਵਾਨ ਕਿਸਾਨ ਪ੍ਰਿਤਪਾਲ ਸਿੰਘ ‘ਤੇ ਕੀਤੀ ਗਈ ਹਿੰਸਾ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਹਰਿਆਣਾ ਦੇ ਮੁੱਖ ਮੰਤਰੀ ਐਮ ਐਲ ਖੱਟਰ ਨੂੰ ਬੇਨਤੀ ਕਰਦਾ ਹਾਂ ਸਿਰਫ਼ ਲੋਕਾਂ ਨੂੰ ਲੰਗਰ ਛਕਾਉਣ ਵਾਲੇ ਨਿਹੱਥੇ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।”