ਹਿਮਾਚਲ ਸਰਕਾਰ ਸੰਕਟ ਦੌਰਾਨ ਇੱਕ ਕੈਬਿਨੇਟ ਮੰਤਰੀ ਨੇ ਦਿੱਤਾ ਅਸਤੀਫਾ

ਹਿਮਾਚਲ ਪ੍ਰਦੇਸ਼, 28 ਫਰਵਰੀ 2024 – ਰਾਜ ਸਭਾ ਚੋਣਾਂ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਲਈ ਸੰਕਟ ਹੋਰ ਵਧ ਗਿਆ ਹੈ। ਸੁੱਖੂ ਸਰਕਾਰ ਵਿੱਚ ਕੈਬਨਿਟ ਮੰਤਰੀ ਅਤੇ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੇ ਕਾਂਗਰਸ ਹਾਈਕਮਾਂਡ ਖ਼ਿਲਾਫ਼ ਖੁੱਲ੍ਹ ਕੇ ਬਗਾਵਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰਾਸ ਵੋਟਿੰਗ ਕਰਨ ਵਾਲੇ ਵਿਧਾਇਕਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪਾਰਟੀ ਦੇ ਹਰ ਪਲੇਟਫਾਰਮ ‘ਤੇ ਇਹ ਮੁੱਦਾ ਉਠਾਇਆ ਸੀ, ਪਰ ਇਸ ਨੂੰ ਅਣਗੌਲਿਆ ਕਰ ਦਿੱਤਾ ਗਿਆ।

ਜਿਸ ਤੋਂ ਬਾਅਦ ਹੁਣ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿਤਿਆ ਸਿੰਘ ਨੇ ਸੁੱਖੂ ਸਰਕਾਰ ‘ਚ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਬਾਰੇ ਪ੍ਰਿਯੰਕਾ ਗਾਂਧੀ ਅਤੇ ਮਲਿਕਾਰਜੁਨ ਖੜਗੇ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸਖ਼ਤ ਫੈਸਲੇ ਲੈਣੇ ਪੈਂਦੇ ਹਨ ਅਤੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਮੈਂ ਇਸ ਸਰਕਾਰ ਵਿੱਚ ਨਹੀਂ ਰਹਿ ਸਕਦਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਿਮਾਚਲ ਸਰਕਾਰ ਸੰਕਟ: ਕਾਂਗਰਸ ਦੇ ਬਾਗੀ ਵਿਧਾਇਕ ਹਰਿਆਣਾ ਤੋਂ ਸ਼ਿਮਲਾ ਲਈ ਹੋਏ ਰਵਾਨਾ

41 ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ