ਚੰਡੀਗੜ੍ਹ, 28 ਫਰਵਰੀ 2024 – ਪੰਜਾਬ ਸਰਕਾਰ ਦੇ ਵਲੋਂ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਸਰਕਾਰ ਵੱਲੋਂ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।
ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ। ਨਵੀਆਂ ਪੰਚਾਇਤਾਂ ਚੁਣਨ ਤੱਕ ਅਧਿਕਾਰੀ ਪੰਚਾਇਤਾਂ ਦਾ ਕੰਮਕਾਜ ਦੇਖਣਗੇ।
ਪੰਚਾਇਤ ਵਿਭਾਗ ਨੇ ਇਸ ਤੋਂ ਪਹਿਲਾਂ ਗ੍ਰਾਂਮ ਪੰਚਾਇਤਾਂ ਭੰਗ ਕਰਨ ਲਈ 10 ਅਗਸਤ 2023 ਨੂੰ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ। ਇਸ ਨੋਟੀਫ਼ਿਕੇਸ਼ਨ ਖ਼ਿਲਾਫ਼ ਕੁਝ ਗ੍ਰਾਂਮ ਪੰਚਾਇਤਾਂ ਵੱਲੋਂ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ, ਜਿਸ ’ਤੇ ਅਦਾਲਤੀ ਦਖਲ ਮਗਰੋਂ ਪੰਜਾਬ ਸਰਕਾਰ ਨੂੰ ਪੰਚਾਇਤਾਂ ਭੰਗ ਕੀਤੇ ਜਾਣ ਦੇ ਫ਼ੈਸਲੇ ’ਤੇ ਯੂ-ਟਰਨ ਲੈਣਾ ਪਿਆ ਸੀ, ਅਤੇ ਸਰਕਾਰ ਨੇ ਆਪਣਾ ਨੋਟੀਫ਼ਿਕੇਸ਼ਨ ਵਾਪਿਸ ਲੈ ਕੇ ਪੰਚਾਇਤਾਂ ਨੂੰ ਮੁੜ ਬਹਾਲ ਕਰ ਦਿੱਤਾ ਸੀ।