ਸ਼ੁਭਕਰਨ ਦਾ ਅੱਧੀ ਰਾਤ ਨੂੰ ਹੋਇਆ ਪੋਸਟਮਾਰਟਮ, ਅੱਜ ਜੱਦੀ ਪਿੰਡ ‘ਚ ਕੀਤਾ ਜਾਵੇਗਾ ਅੰਤਿਮ ਸਸਕਾਰ

ਖਨੌਰੀ ਬਾਰਡਰ, 29 ਫਰਵਰੀ 2024 – ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ 21 ਫਰਵਰੀ ਨੂੰ ਨੌਜਵਾਨ ਸ਼ੁਭਕਰਨ ਦੀ ਹੋਈ ਮੌਤ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਪਰਚਾ ਦਰਜ ਕਾ ਲਿਆ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਉਦੋਂ ਤੋਂ ਹੀ ਸ਼ੁਭਕਰਨ ਦੀ ਮੌਤ ‘ਤੇ ਐਫ ਆਈ ਆਰ ਦਰਜ ਕਰਨ ਦੀ ਮੰਗ ਕਰ ਰਹੀਆਂ ਸਨ ਅਤੇ ਨਾ ਹੀ ਸ਼ੁਭਕਰਨ ਦਾ ਪੋਸਟ-ਮਾਰਟਮ ਕੀਤਾ ਗਿਆ ਸੀ ਅਤੇ ਨਾ ਹੀ ਉਸ ਦਾ ਸਸਕਾਰ ਕਰਨ ਲਈ ਪਰਿਵਾਰ ਅਤੇ ਕਿਸਾਨ ਜਥੇਬੰਦੀਆਂ ਮੰਨ ਰਹੀਆਂ ਸਨ, ਉਸ ਸਾਰੇ ਇਸ ਮਾਮਲੇ ‘ਤੇ ਐਫ ਆਈ ਆਰ ਦਰਜ ਕਰਨ ਦੀ ਮੰਗ ‘ਤੇ ਅੜੇ ਹੋਏ ਸਨ। ਹੁਣ ਪੁਲਿਸ ਨੇ ਆਈਪੀਸੀ ਦੀ ਧਾਰਾ 302 (ਕਤਲ) ਅਤੇ 114 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪਰ ਇਸ ‘ਚ ਖਾਸ ਗੱਲ ਇਹ ਹੈ ਕਿ ਮਾਮਲੇ ਵਿੱਚ ਅਜੇ ਤੱਕ ਕਿਸੇ ਦਾ ਨਾਮ ਨਹੀਂ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲੀਸ ਘਟਨਾ ਵਾਲੇ ਦਿਨ ਦੀਆਂ ਫੋਟੋਆਂ ਅਤੇ ਵੀਡੀਓਜ਼ ਇਕੱਠੀਆਂ ਕਰੇਗੀ। ਜਿਸ ਦੇ ਆਧਾਰ ‘ਤੇ ਮਾਮਲੇ ‘ਚ ਨਾਂ ਸ਼ਾਮਲ ਕੀਤੇ ਜਾਣਗੇ। ਇਹ ਮਾਮਲਾ ਪਟਿਆਲਾ ਦੇ ਪਤਾਰਾ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

ਐਫਆਈਆਰ ਦਰਜ ਹੋਣ ਤੋਂ ਬਾਅਦ ਕਿਸਾਨ ਸ਼ੁਭਕਰਨ ਦਾ ਦੇਰ ਰਾਤ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਸਵੇਰੇ 9 ਵਜੇ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਖਨੌਰੀ ਬਾਰਡਰ ਵਿਖੇ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸਸਕਾਰ ਬਠਿੰਡਾ ਦੇ ਪਿੰਡ ਬੱਲੋ ਵਿਖੇ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ।

ਇਸ ਸੰਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਖਨੌਰੀ ਅਤੇ ਸ਼ੰਭੂ ਸਰਹੱਦ ’ਤੇ ਮਾਰਚ ਦਾ ਅੱਜ 17ਵਾਂ ਦਿਨ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸੂਚਨਾ ਮਿਲੀ ਹੈ ਕਿ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿਚ ਆਈ.ਪੀ.ਸੀ. ਦੀ ਧਾਰਾ 302 ਅਤੇ 114 ਦੇ ਤਹਿਤ ਐਫ਼.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅੱਜ ਅਸੀਂ ਮ੍ਰਿਤਕ (ਸ਼ੁਭਕਰਨ ਸਿੰਘ) ਦੀ ਦੇਹ ਨੂੰ ਖਨੌਰੀ ਬਾਰਡਰ ਲੈ ਕੇ ਜਾਵਾਂਗੇ ਅਤੇ ਉਸ (ਸ਼ੁਭਕਰਨ ਸਿੰਘ) ਦਾ ਅੰਤਿਮ ਸਸਕਾਰ ਉਸ ਦੇ ਜੱਦੀ ਪਿੰਡ ਵਿਖੇ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ 21 ਫਰਵਰੀ ਨੂੰ ਖਨੌਰੀ ਸਰਹੱਦ ’ਤੇ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼ੁਭਕਰਨ ਦੀ ਮੌ+ਤ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਦਰਜ ਕੀਤੀ FIR

ਜੇ ਨਾ ਹੋਵੇ Leap Year ਤਾਂ ਸੰਸਾਰ ‘ਤੇ ਕੀ ਪਵੇਗਾ ਇਸ ਦਾ ਪ੍ਰਭਾਵ ? ਪੜ੍ਹੋ ਵੇਰਵਾ