ਰਵਨੀਤ ਬਿੱਟੂ ਅਤੇ ਭਾਰਤ ਭੂਸ਼ਣ ਆਸ਼ੂ ਸਮੇਤ 60 ਕਾਂਗਰਸੀਆਂ ਖਿਲਾਫ਼ FIR ਦਰਜ, ਪੜ੍ਹੋ ਵੇਰਵਾ

  • ਸਰਕਾਰੀ ਕੰਮ ‘ਚ ਰੁਕਾਵਟ ਪਾਉਣ ‘ਤੇ ਲਗਾਈ ਗਈ ਧਾਰਾ

ਲੁਧਿਆਣਾ, 29 ਫਰਵਰੀ 2024 – ਲੁਧਿਆਣਾ ਪੁਲਿਸ ਨੇ ਰਵਨੀਤ ਬਿੱਟੂ ਅਤੇ ਭਾਰਤ ਭੂਸ਼ਣ ਆਸ਼ੂ ਸਮੇਤ 60 ਕਾਂਗਰਸੀਆਂ ਖਿਲਾਫ਼ FIR ਦਰਜ ਕੀਤੀ ਹੈ। ਅਸਲ ‘ਚ ਥਾਣਾ ਕੋਤਵਾਲੀ ਪੁਲਿਸ ਨੇ ਨਗਰ ਨਿਗਮ ਦੇ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਇਹ ਐਫਆਈਆਰ ਦਰਜ ਕੀਤੀ ਹੈ। ਇਸ ਕੇਸ ਵਿੱਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕਾਂਗਰਸ ਲੁਧਿਆਣਾ ਦੇ ਪ੍ਰਧਾਨ ਸੰਜੇ ਤਲਵਾਰ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਅਮਿਤ ਕੁਮਾਰ ਵਾਸੀ ਸ਼ਾਹੀ ਮੁਹੱਲਾ (ਡੋਮੋਰੀਆ ਪੁਲ) ਲੁਧਿਆਣਾ ਨੇ ਦੱਸਿਆ- ਮੈਂ ਨਗਰ ਨਿਗਮ ਜ਼ੋਨ ਈ ਵਿੱਚ ਚੌਕੀਦਾਰ ਵਜੋਂ ਕੰਮ ਕਰਦਾ ਹਾਂ। ਬੀਤੇ ਮੰਗਲਵਾਰ ਸਵੇਰੇ ਸਾਢੇ 11 ਵਜੇ ਦੇ ਕਰੀਬ ਮੈਂ ਨਗਰ ਨਿਗਮ ਦੇ ਗੇਟ ‘ਤੇ ਤਾਇਨਾਤ ਸੀ। ਇਸ ਦੌਰਾਨ ਉਕਤ ਆਗੂਆਂ ਨੇ ਨਗਰ ਨਿਗਮ ਦਫ਼ਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਮੇਰੇ ਨਾਲ ਹੱਥੋਪਾਈ ਕੀਤੀ। ਜਦੋਂ ਮੈਂ ਉਨ੍ਹਾਂ ਨੂੰ ਰੋਕਿਆ ਤਾਂ ਸਾਰਿਆਂ ਨੇ ਮੈਨੂੰ ਘੇਰ ਲਿਆ। ਜਿਸ ਤੋਂ ਬਾਅਦ ਉਕਤ ਕਾਂਗਰਸੀ ਵਰਕਰਾਂ ਵੱਲੋਂ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਗਿਆ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪੁਲਿਸ ਨੇ ਉਕਤ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਜ਼ੋਨ ਏ ਨੂੰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਭਾਰਤ ਭੂਸ਼ਣ ਆਸ਼ੂ ਅਤੇ ਲੁਧਿਆਣਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਵੱਲੋਂ ਆਪਣੇ ਵਰਕਰਾਂ ਸਮੇਤ ਤਾਲਾ ਲਗਾ ਦਿੱਤਾ ਗਿਆ ਸੀ। ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਸਾਰਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ, ਐਸਐਚਓ ਗਗਨਦੀਪ ਸਿੰਘ ਨੇ ਕਿਹਾ- ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਅਣਪਛਾਤੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਮੌਕੇ ਦੀਆਂ ਫੋਟੋਆਂ ਅਤੇ ਵੀਡੀਓਜ਼ ਇਕੱਠੀਆਂ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਪੁਲਿਸ ਵਿੱਚ 1800 ਕਾਂਸਟੇਬਲ ਅਸਾਮੀਆਂ ਲਈ ਭਰਤੀ, 14 ਮਾਰਚ ਤੋਂ ਆਨਲਾਈਨ ਅਰਜ਼ੀਆਂ ਲਈ ਖੁੱਲ੍ਹੇਗਾ ਪੋਰਟਲ

ਹਿਮਾਚਲ ਪ੍ਰਦੇਸ਼: ਕਾਂਗਰਸ ਦੇ 6 ਬਾਗੀ ਵਿਧਾਇਕ ਅਯੋਗ ਕਰਾਰ