- ਫੇਰ ਸ਼ਹੀਦਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ
- ਬਜਟ ਸੈਸ਼ਨ ਹੰਗਾਮੇਦਾਰ ਰਹਿਣ ਦੀ ਉਮੀਦ
ਚੰਡੀਗੜ੍ਹ, 1 ਮਾਰਚ 2024 – ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਹੰਗਾਮੇਦਾਰ ਹੋਣ ਦੀ ਉਮੀਦ ਹੈ। ਵਿਰੋਧੀ ਪਾਰਟੀਆਂ ਕਿਸਾਨ ਅੰਦੋਲਨ ਅਤੇ ਸ਼ੁਭਕਰਨ ਸਿੰਘ ਦੀ ਮੌਤ ਸਮੇਤ ਕਈ ਮੁੱਦਿਆਂ ‘ਤੇ ‘ਆਪ’ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਇਸ ਦੇ ਨਾਲ ਹੀ ਸਰਕਾਰ ਵੀ ਹਮਲਾਵਰ ਰਹੇਗੀ।
ਬਜਟ ਦੇ ਬਹਾਨੇ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਬੀਐਲ ਪੁਰੋਹਿਤ ਦੇ ਸੰਬੋਧਨ ਨਾਲ ਹੋਵੇਗੀ।
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁੱਕਰਵਾਰ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਬਾਅਦ ਦੁਪਹਿਰ ਮ੍ਰਿਤਕ ਆਗੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਤੋਂ ਬਾਅਦ 2 ਅਤੇ 3 ਮਾਰਚ ਨੂੰ ਛੁੱਟੀ ਰਹੇਗੀ। ਫਿਰ 4 ਮਾਰਚ ਨੂੰ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਹੋਵੇਗੀ। ਇਹ ਬਹਿਸ ਸਿਰਫ਼ ਇੱਕ ਦਿਨ ਤੱਕ ਚੱਲੇਗੀ। ਸਰਕਾਰ 5 ਮਾਰਚ ਨੂੰ ਆਪਣਾ ਬਜਟ ਪੇਸ਼ ਕਰੇਗੀ। ਅਗਲੇ ਦਿਨ ਬਜਟ ‘ਤੇ ਬਹਿਸ ਹੋਵੇਗੀ।
7 ਮਾਰਚ ਨਾਨ-ਆਫੀਸ਼ੀਅਲ ਦਿਨ ਹੋਵੇਗਾ। ਇਸ ਦਿਨ ਪ੍ਰਾਈਵੇਟ ਬਿੱਲ ਲਿਆਂਦੇ ਜਾਣਗੇ। 8,9,10 ਨੂੰ ਸਰਕਾਰੀ ਛੁੱਟੀਆਂ ਹੋਣਗੀਆਂ। ਜਦਕਿ 11 ਅਤੇ 12 ਮਾਰਚ ਨੂੰ ਵਿਧਾਨ ਸਭਾ ਦਾ ਕੰਮਕਾਜ ਦਿਨ ਹੋਵੇਗਾਹੈ। ਇਸ ਵਿੱਚ ਬਿੱਲ ਪੇਸ਼ ਕੀਤੇ ਜਾਣਗੇ। 13 ਅਤੇ 14 ਮਾਰਚ ਨਾਨ-ਆਫੀਸ਼ੀਅਲ ਦਿਨ ਹੋਣਗੇ। ਇਸ ਦਿਨ ਪ੍ਰਾਈਵੇਟ ਬਿੱਲ ਲਿਆਂਦੇ ਜਾਣਗੇ। 15 ਮਾਰਚ ਨੂੰ ਵੀ ਬਿੱਲ ਆਉਣਗੇ। ਨਾਲ ਹੀ ਇਸ ਦਿਨ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ।