ਗੁਰਲਾਲ ਕ+ਤਲਕਾਂ+ਡ: ਚਾਰੇ ਮੁਲਜ਼ਮ ਬਰੀ

  • ਗਵਾਹਾਂ ਨੇ ਅਦਾਲਤ ‘ਚ ਬਦਲੇ ਬਿਆਨ
  • ਮ੍ਰਿਤਕ ਗੈਂਗਸਟਰ ਲਾਰੈਂਸ ਦਾ ਚਚੇਰਾ ਭਰਾ ਸੀ

ਚੰਡੀਗੜ੍ਹ, 2 ਮਾਰਚ 2024 – ਅਦਾਲਤ ਨੇ 10 ਅਕਤੂਬਰ, 2020 ਨੂੰ ਚੰਡੀਗੜ੍ਹ ਦੇ ਸਨਅਤੀ ਖੇਤਰ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਅਤੇ ਗੋਲਡੀ ਬਰਾੜ ਦੇ ਚਚੇਰੇ ਭਰਾ ਅਤੇ ਵਿਦਿਆਰਥੀ ਆਗੂ ਗੁਰਲਾਲ ਦੇ ਕਤਲ ਕੇਸ ਵਿੱਚ ਸ਼ਾਮਿਲ ਚਾਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਗਵਾਹਾਂ ਅਤੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ। ਬਰੀ ਕੀਤੇ ਗਏ ਮੁਲਜ਼ਮਾਂ ਵਿੱਚ ਨੀਰਜ ਚਸਕਾ, ਚਮਕੌਰ ਸਿੰਘ, ਗੁਰਮੀਤ ਸਿੰਘ ਗੀਤਾ ਅਤੇ ਗੁਰਵਿੰਦਰ ਸਿੰਘ ਸ਼ਾਮਲ ਹਨ।

ਪੁਲੀਸ ਨੇ ਇਸ ਕੇਸ ਵਿੱਚ ਗੁਰਲਾਲ ਦੀ ਮਹਿਲਾ ਦੋਸਤ ਅਤੇ ਵਿਕਾਸ ਤਿਵਾੜੀ ਨਾਂ ਦੇ ਵਿਅਕਤੀ ਨੂੰ ਮੌਕੇ ਦਾ ਗਵਾਹ ਬਣਾਇਆ ਸੀ ਪਰ ਦੋਵਾਂ ਨੇ ਅਦਾਲਤ ਵਿੱਚ ਜੱਜ ਨੂੰ ਦੱਸਿਆ ਕਿ ਕਤਲ ਉਨ੍ਹਾਂ ਦੇ ਸਾਹਮਣੇ ਨਹੀਂ ਹੋਇਆ।

10 ਅਕਤੂਬਰ 2020 ਦੀ ਦੇਰ ਰਾਤ, ਗੁਰਲਾਲ ਉਦਯੋਗਿਕ ਖੇਤਰ ਵਿੱਚ ਸਥਿਤ ਸਿਟੀ ਐਂਪੋਰੀਅਮ ਮਾਲ ਦੇ ਬਾਹਰ ਇੱਕ ਫਾਰਚੂਨਰ ਕਾਰ ਵਿੱਚ ਕਿਸੇ ਦੀ ਉਡੀਕ ਕਰ ਰਿਹਾ ਸੀ। ਇਸ ਦੌਰਾਨ ਦੋ ਨਕਾਬਪੋਸ਼ ਬਾਈਕ ਸਵਾਰ ਨੌਜਵਾਨ ਗੱਡੀ ਦੇ ਨੇੜੇ ਆਏ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ‘ਚ ਗੁਰਲਾਲ ਦੇ ਸਿਰ, ਛਾਤੀ ਅਤੇ ਬਾਂਹ ‘ਤੇ ਗੋਲੀਆਂ ਲੱਗੀਆਂ ਸਨ। ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ ਸੀ। ਇੰਡਸਟਰੀਅਲ ਏਰੀਆ ਥਾਣੇ ਦੀ ਪੁਲੀਸ ਨੇ ਅਣਪਛਾਤੇ ਖ਼ਿਲਾਫ਼ ਕਤਲ, ਆਰਮਜ਼ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

2020 ਵਿੱਚ ਗੁਰਲਾਲ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਗੈਂਗ ਵਾਰ ਸ਼ੁਰੂ ਹੋ ਗਈ ਸੀ। ਗੁਰਲਾਲ ਦੇ ਕਤਲ ਦਾ ਬਦਲਾ ਲੈਣ ਲਈ ਗੋਲਡੀ ਬਰਾੜ ਨੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਉਰਫ਼ ਪਹਿਲਵਾਨ ਦਾ ਫਰੀਦਕੋਟ ਵਿੱਚ ਕਤਲ ਕਰਵਾ ਦਿੱਤਾ। ਕੁਝ ਮਹੀਨਿਆਂ ਬਾਅਦ, ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਨੌਜਵਾਨ ਆਗੂ ਵਿੱਕੀ ਮਿੱਡੂਖੇੜਾ ਦੀ ਮੋਹਾਲੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਚਰਚਾ ਸੀ ਕਿ ਬੰਬੀਹਾ ਗੈਂਗ ਨੇ ਪਹਿਲਵਾਨ ਦੀ ਮੌਤ ਦਾ ਬਦਲਾ ਲੈਣ ਲਈ ਇਸ ਕਤਲ ਨੂੰ ਅੰਜਾਮ ਦਿੱਤਾ ਹੈ। ਫਿਰ ਇੱਕ ਸਾਲ ਬਾਅਦ ਮਿੱਡੂਖੇੜਾ ਦੀ ਮੌਤ ਦਾ ਬਦਲਾ ਲੈਣ ਲਈ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾ ਦਿੱਤਾ ਗਿਆ ਸੀ। ਜਿਸ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਨਿਭਾਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਝਾਰਖੰਡ ਵਿੱਚ 7-8 ਨੌਜਵਾਨਾਂ ਵੱਲੋਂ ਸਪੈਨਿਸ਼ ਟੂਰਿਸਟ ਨਾਲ ਗੈਂਗ ਰੇ+ਪ

ਫੁੱਫੜ ‘ਤੇ ਲੱਗੇ ਨਾਬਾਲਗ ਭਤੀਜੀ ਨਾਲ ਬ+ਲਾ+ਤਕਾਰ ਦੇ ਦੋਸ਼, ਗਰਭਵਤੀ ਹੋਣ ‘ਤੇ ਹੋਇਆ ਖੁਲਾਸਾ