- ਮੇਅਰ ਕੁਲਦੀਪ ਕੁਮਾਰ ਹਨ ਰਿਟਰਨਿੰਗ ਅਫਸਰ
 
ਚੰਡੀਗੜ੍ਹ, 4 ਮਾਰਚ 2024: ਨਗਰ ਨਿਗਮ ਚੰਡੀਗੜ੍ਹ ਵਿਚ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ 4 ਮਾਰਚ ਨੂੰ ਹੋਵੇਗੀ। ਚੋਣਾਂ ਅੱਜ ਸਵੇਰੇ 10 ਵਜੇ ਨਗਰ ਨਿਗਮ ਦਫ਼ਤਰ ਵਿੱਚ ਹੋਣਗੀਆਂ। ਇਨ੍ਹਾਂ ਚੋਣਾਂ ‘ਚ ਅੱਜ ਮੇਅਰ ਕੁਲਦੀਪ ਕੁਮਾਰ ਰਿਟਰਨਿੰਗ ਅਫ਼ਸਰ ਦੀ ਭੂਮਿਕਾ ਨਿਭਾਉਣਗੇ। ਇਹਨਾਂ ਦੋਵਾਂ ਅਹੁਦਿਆਂ ’ਤੇ ਭਾਜਪਾ ਦਾ ਕਬਜ਼ਾ ਹੋਣ ਦੇ ਆਸਾਰ ਹਨ।
ਇਹ ਚੋਣ ਇਸ ਲਈ ਅਹਿਮ ਹੈ ਕਿਉਂਕਿ ਇਸ ਦੇ ਰਿਟਰਨਿੰਗ ਅਫ਼ਸਰ ਕੁਲਦੀਪ ਕੁਮਾਰ ਹਨ। ਇਸ ਸਮੇਂ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰਾਂ ਦੇ ਦਲ-ਬਦਲੀ ਹੋਣ ਤੋਂ ਬਾਅਦ ਭਾਜਪਾ ਕੋਲ ਬਹੁਮਤ ਹੈ।
ਜਦਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ I.N.D.I.A ਗਠਜੋੜ ਘੱਟ ਗਿਣਤੀ ਵਿੱਚ ਹੈ। ਅਜਿਹੇ ‘ਚ ਚੰਡੀਗੜ੍ਹ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਸ ਚੋਣ ‘ਤੇ ਨਜ਼ਰ ਰੱਖ ਰਹੀਆਂ ਹਨ।
			
			
			
			
					
						
			
			
